Breaking News
Home / ਭਾਰਤ / ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ

ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ

ਟੈਰਰ ਫੰਡਿੰਗ ਮਾਮਲੇ ’ਚ ਸਾਰੀ ਉਮਰ ਸਲਾਖਾਂ ਦੇ ਪਿੱਛੇ ਰਹੇਗਾ ਯਾਸੀਨ ਮਲਿਕ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਟੈਰਰ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ਨੂੰ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਯਾਸੀਨ ਨੂੰ ਐਨ.ਆਈ.ਏ. ਅਦਾਲਤ ਨੇ ਪਹਿਲਾਂ ਹੀ ਦੋਸ਼ੀ ਕਰਾਰ ਦੇ ਦਿੱਤਾ ਸੀ। ਯਾਸੀਨ ’ਤੇ ਪਾਕਿਸਤਾਨ ਦੇ ਸਮਰਥਨ ਨਾਲ ਕਸ਼ਮੀਰ ਵਿਚ ਅੱਤਵਾਦੀ ਘਟਨਾਵਾਂ ਲਈ ਫੰਡਿੰਗ ਕਰਨ ਅਤੇ ਅੱਤਵਾਦੀਆਂ ਨੂੰ ਸਮਾਨ ਮੁਹੱਈਆ ਕਰਵਾਉਣ ਦੇ ਕਈ ਕੇਸ ਦਰਜ ਸਨ। ਜ਼ਿਕਰਯੋਗ ਹੈ ਕਿ ਯਾਸੀਨ ਨੂੰ ਸਜ਼ਾ ਤੋਂ ਪਹਿਲਾਂ ਪਟਿਆਲਾ ਹਾਊਸ ਅਦਾਲਤ ਦੀ ਸੁਰੱਖਿਆ ਦੀ ਵਧਾ ਦਿੱਤੀ ਗਈ ਸੀ। ਉਧਰ ਦੂਜੇ ਪਾਸੇ ਸ੍ਰੀਨਗਰ ਦੇ ਕਈ ਬਾਜ਼ਾਰ ਵੀ ਬੰਦ ਹੋ ਗਏ ਸਨ ਅਤੇ ਵੱਡੀ ਗਿਣਤੀ ਵਿਚ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਸੀ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …