ਭਗਵੰਤ ਮਾਨ ਬੋਲੇ, ਮਾਂ ਬੋਲੀ ਪੰਜਾਬੀ ਪੂਰੀ ਦੁਨੀਆ ’ਚ ਸਾਡੀ ਪਹਿਚਾਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਨੌਕਰੀਆਂ ਲਈ ਪੰਜਾਬੀ ਭਾਸ਼ਾ ਲਾਜ਼ਮੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਲਈ ਪੰਜਾਬੀ ਭਾਸ਼ਾ ਵਿਚ ਟੈਸਟ ਪਾਸ ਕਰਨਾ ਜ਼ਰੂਰੀ ਕਰ ਦਿੱਤਾ ਗਿਆ ਹੈ। ਇਸ ਟੈਸਟ ਵਿਚੋਂ ਘੱਟੋ-ਘੱਟ 50 ਪ੍ਰਤੀਸ਼ਤ ਅੰਕ ਲੈਣੇ ਜ਼ਰੂਰੀ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਪੂਰੀ ਦੁਨੀਆ ਵਿਚ ਸਾਡੀ ਪਹਿਚਾਣ ਹੈ ਅਤੇ ਪੰਜਾਬੀ ਭਾਸ਼ਾ ਨੂੰ ਹਰ ਪੱਖ ਤੋਂ ਪ੍ਰਫੁੱਲਤ ਕਰਨਾ ਸਾਡੀ ਸਰਕਾਰ ਦਾ ਮੁੱਖ ਮਕਸਦ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦਾ ਇਹ ਨਿਰਦੇਸ਼ ਗਰੁੱਪ ਸੀ ਅਤੇ ਡੀ ਦੀਆਂ ਸਰਕਾਰੀ ਨੌਕਰੀਆਂ ਲਈ ਲਾਗੂ ਹੋਵੇਗਾ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ 26 ਹਜ਼ਾਰ ਤੋਂ ਵੱਧ ਅਹੁਦਿਆਂ ’ਤੇ ਸਰਕਾਰੀ ਭਰਤੀ ਕਰ ਰਹੀ ਹੈ ਅਤੇ ਇਨ੍ਹਾਂ ਵਿਚੋਂ ਬਹੁਤੀਆਂ ਅਸਾਮੀਆਂ ਗਰੁੱਪ ਸੀ ਅਤੇ ਡੀ ਕੈਟੇਗਰੀ ਲਈ ਹੀ ਹਨ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …