Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਹੀ ਸੰਭਾਲਣਗੇ ਸਿਹਤ ਵਿਭਾਗ

ਮੁੱਖ ਮੰਤਰੀ ਭਗਵੰਤ ਮਾਨ ਹੀ ਸੰਭਾਲਣਗੇ ਸਿਹਤ ਵਿਭਾਗ

ਪੰਜਾਬ ਕੈਬਨਿਟ ਦਾ ਵਿਸਥਾਰ ਅਜੇ ਨਹੀਂ ਕਰੇਗੀ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦਾ ਅਜੇ ਤੱਕ ਵਿਸਥਾਰ ਨਹੀਂ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭਿ੍ਰਸ਼ਟਾਚਾਰ ਦੇ ਆਰੋਪਾਂ ਤਹਿਤ ਬਰਖਾਸਤ ਕਰਨ ਤੋਂ ਬਾਅਦ ਚਰਚਾ ਛਿੜੀ ਸੀ ਕਿ ਪੰਜਾਬ ਕੈਬਨਿਟ ਦਾ ਵਿਸਥਾਰ ਹੋ ਸਕਦਾ ਹੈ, ਪਰ ਭਗਵੰਤ ਮਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਫਿਲਹਾਲ ਸਿਹਤ ਮੰਤਰਾਲੇ ਨੂੰ ਉਹ ਖੁਦ ਦੇਖਣਗੇ। ਉਨ੍ਹਾਂ ਕਿਹਾ ਕਿ ਫਿਲਹਾਲ ਸਿਹਤ ਮੰਤਰਾਲੇ ਦੀ ਜ਼ਿੰਮੇਵਾਰੀ ਕਿਸੇ ਹੋਰ ਮੰਤਰੀ ਨੂੰ ਨਹੀਂ ਦਿੱਤੀ ਜਾ ਰਹੀ। ਮਾਨ ਦੇ ਇਸ ਫੈਸਲੇ ਨੂੰ 15 ਅਗਸਤ ਤੋਂ 75 ਮੁਹੱਲਾ ਕਲੀਨਿਕ ਸ਼ੁਰੂ ਕਰਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਲੰਘੇ ਕੱਲ੍ਹ ਮੰਗਲਵਾਰ ਨੂੰ ਇਸ ਸਬੰਧੀ ਸੀਐਮ ਨੇ ਮੰਤਰੀਆਂ ਨਾਲ ਚਰਚਾ ਵੀ ਕੀਤੀ ਸੀ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰਾਲਾ ਖੁਦ ਸੰਭਾਲਣ ਦੇ ਫੈਸਲੇ ਨਾਲ ਵਿਭਾਗ ਦੇ ਅਫਸਰਾਂ ਵਿਚ ਹੜਕੰਪ ਮਚ ਗਿਆ ਹੈ। ਖਾਸ ਕਰਕੇ ਉਹਨਾਂ ਅਫਸਰਾਂ ਵਿਚ ਜੋ ਪਿਛਲੇ ਦੋ ਮਹੀਨਿਆਂ ਤੋਂ ਵਿਜੇ ਸਿੰਗਲਾ ਦੇ ਕਰੀਬੀ ਰਹੇ ਹਨ ਅਤੇ ਉਨ੍ਹਾਂ ਨੇ ਹੱਥ-ਪੈਰ ਮਾਰਨੇ ਵੀ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਮਿਲੀ ਹੈ ਵਿਜੇ ਸਿੰਗਲਾ ਮਾਮਲੇ ਵਿਚ ਉਨ੍ਹਾਂ ਅਫਸਰਾਂ ਦੀ ਪੁੱਛਗਿੱਛ ਵੀ ਹੋਵੇਗੀ, ਜਿਨ੍ਹਾਂ ਨੇ ਭਿ੍ਰਸ਼ਟਾਚਾਰ ’ਚ ਮੰਤਰੀ ਦਾ ਸਾਥ ਦਿੱਤਾ ਹੈ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …