ਸੂਬੇ ਦੀਆਂ ਯੂਨੀਵਰਸਿਟੀਆਂ ’ਚ ਹੁਣ ਰਾਜਪਾਲ ਦੀ ਥਾਂ ਮੁੱਖ ਮੰਤਰੀ ਮਮਤਾ ਬੈਨਰਜੀ ਹੋਵੇਗੀ ਚਾਂਸਲਰ
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜਲਦੀ ਹੀ ਰਾਜਪਾਲ ਦੀ ਜਗ੍ਹਾ ਸੂਬੇ ਦੀਆਂ ਯੂਨੀਵਰਸਿਟੀਆਂ ਦੀ ਚਾਂਸਲਰ ਬਣ ਜਾਵੇਗੀ। ਪੱਛਮੀ ਬੰਗਾਲ ਵਿਧਾਨ ਸਭਾ ਵਿਚ ਜਲਦੀ ਹੀ ਇਸ ਸਬੰਧੀ ਬਿਲ ਪੇਸ਼ ਕੀਤਾ ਜਾਵੇਗਾ। ਸੂਬੇ ਦੇ ਸਿੱਖਿਆ ਮੰਤਰੀ ਬਰੱਤਿਆ ਬਸੂ ਨੇ ਦੱਸਿਆ ਕਿ ਵੀਰਵਾਰ ਨੂੰ ਹੋਈ ਕੈਬਨਿਟ ਦੀ ਮੀਟਿੰਗ ਵਿਚ ਇਹ ਫੈਸਲਾ ਲਿਆ। ਧਿਆਨ ਰਹੇ ਕਿ ਕੁੱਝ ਦਿਨ ਪਹਿਲਾਂ ਹੀ ਯੂਨੀਵਰਸਿਟੀਆਂ ’ਚ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਪੱਛਮੀ ਬੰਗਾਲ ਤੋਂ ਖਿੱਚੋਤਾਣ ਦੀ ਖਬਰਾਂ ਸਾਹਮਣੇ ਆਈਆਂ ਸਨ। ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਲਈ ਜਾਰੀ ਨਿਯਮਾਂ ਅਨੁਸਾਰ ਰਾਜਪਾਲ ਨੂੰ ਸੂਬਾ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਰੂਪ ’ਚ ਨਿਯੁਕਤ ਕੀਤਾ ਜਾਂਦਾ ਹੈ ਪ੍ਰੰਤੂ ਹੁਣ ਪੱਛਮੀ ਬੰਗਾਲ ਵਿਚ ਮੁੱਖ ਮੰਤਰੀ ਮਮਤਾ ਬੈਨਰਜੀ ਸੂਬੇ ਦੀਆਂ ਯੂਨੀਵਰਸਿਟੀਆਂ ’ਚ ਰਾਜਪਾਲ ਦੀ ਜਗ੍ਹਾ ਚਾਂਸਲਰ ਦੀ ਥਾਂ ਲੈਣਗੇ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …