-10.7 C
Toronto
Tuesday, January 20, 2026
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਰਮਨੀ ਦੇ ਨਿਵੇਸ਼ਕਾਂ ਨੂੰ ਪੰਜਾਬ ’ਚ ਨਿਵੇਸ਼...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਰਮਨੀ ਦੇ ਨਿਵੇਸ਼ਕਾਂ ਨੂੰ ਪੰਜਾਬ ’ਚ ਨਿਵੇਸ਼ ਲਈ ਸੱਦਾ

ਮੁੱਖ ਮੰਤਰੀ ਨੇ ਬਿ੍ਰਟੇਨ ਦੇ ਹਾਈ ਕਮਿਸ਼ਨਰ ਨਾਲ ਵੀ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਸੂਬੇ ਵਿੱਚ ਨਿਵੇਸ਼ ਲਈ ਜਰਮਨੀ ਦੇ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਹੈ। ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਉਤੇ ਅੱਜ ਵੀਰਵਾਰ ਸਵੇਰੇ ਮੁਲਾਕਾਤ ਲਈ ਪੁੱਜੇ ਜਰਮਨ ਸਫ਼ਾਰਤਖਾਨੇ ਦੇ ਮਿਨਿਸਟਰ ਇਕਨਾਮਿਕ ਐਂਡ ਗਲੋਬਲ ਅਫੇਅਰਜ਼ ਡਾ. ਸਟੀਫਨ ਕੌਚ ਤੇ ਹੈੱਡ ਐਨਰਜੀ ਇੰਡੀਆ ਡਾ. ਵਿਨ ਫਰਾਈਡ ਡੈਮ ਨੂੰ ਭਗਵੰਤ ਮਾਨ ਨੇ ਕਿਹਾ ਕਿ ਇੰਜਨੀਅਰਿੰਗ, ਊਰਜਾ ਤੇ ਬਾਇਓਮਾਸ ਅਤੇ ਹੋਰ ਖੇਤਰਾਂ ਵਿੱਚ ਜਰਮਨੀ ਦੀ ਮੁਹਾਰਤ ਦੀ ਦੁਨੀਆ ਕਾਇਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੋਰ ਖੇਤਰਾਂ ਦੇ ਨਾਲ-ਨਾਲ ਇਨ੍ਹਾਂ ਖੇਤਰਾਂ ਵਿੱਚ ਨਿਵੇਸ਼ ਲਈ ਜਰਮਨੀ ਨਾਲ ਸਹਿਯੋਗ ਕਰਨ ਲਈ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਨਅਤੀ ਵਿਕਾਸ ਵਿੱਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਾਰਨ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਿ੍ਰਟੇਨ ਦੇ ਹਾਈ ਕਮਿਸ਼ਨਰ ਅਲੈਕਸ ਵੈਲਿਸ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਮੌਕੇ ਉਨ੍ਹਾਂ ਸਿੱਖਿਆ, ਤਕਨੀਕੀ ਅਤੇ ਕਈ ਹੋਰ ਖੇਤਰਾਂ ਵਿਚ ਮਿਲ ਕੇ ਕੰਮ ਕਰਨ ਨੂੰ ਲੈ ਕੇ ਚਰਚਾ ਕੀਤੀ। ਮੁੱਖ ਮੰਤਰੀ ਵਲੋਂ ਪੰਜਾਬ ਅਤੇ ਬਿ੍ਰਟੇਨ ਵਿਚਾਲੇ ਸਿੱਧੀਆਂ ਹਵਾਈ ਉਡਾਣਾਂ ਸਬੰਧੀ ਕੀਤੀ ਗਈ ਮੰਗ ’ਤੇ ਵੀ ਹਾਈ ਕਮਿਸ਼ਨਰ ਨੇ ਗੌਰ ਕਰਨ ਦਾ ਭਰੋਸਾ ਦਿੱਤਾ ਹੈ।

 

RELATED ARTICLES
POPULAR POSTS