23 ਨੂੰ ਵੋਟਿੰਗ ਅਤੇ 26 ਜੂਨ ਨੂੰ ਆਉਣਗੇ ਨਤੀਜੇ
ਚੰਡੀਗੜ੍ਹ/ਬਿਊਰੋ ਨਿਊਜ਼
ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ 26 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਧਿਆਨ ਰਹੇ ਕਿ ਭਗਵੰਤ ਮਾਨ ਜਦੋਂ ਪੰਜਾਬ ਦੇ ਮੁੱਖ ਮੰਤਰੀ ਬਣ ਗਏ ਸਨ ਤੇ ਉਨ੍ਹਾਂ ਨੇ ਸੰਗਰੂਰ ਲੋਕ ਸਭਾ ਹਲਕੇ ਦੀ ਸੰਸਦ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਚਰਚਾ ਚੱਲ ਰਹੀ ਹੈ ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੂੰ ਟਿਕਟ ਦਿੱਤੀ ਜਾ ਸਕਦੀ ਹੈ। ਇਸੇ ਤਰ੍ਹਾਂ ਭਾਜਪਾ ਵਲੋਂ ਅਰਵਿੰਦ ਖੰਨਾ ਜਾਂ ਸੁਨੀਲ ਜਾਖੜ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ। ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਹਿਲਾਂ ਹੀ ਸੰਗਰੂਰ ਤੋਂ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ। ਇਸੇ ਤਰ੍ਹਾਂ ਕਾਂਗਰਸ ਪਾਰਟੀ ਵਲੋਂ ਦਲਵੀਰ ਸਿੰਘ ਗੋਲਡੀ ਅਤੇ ਰਾਜਿੰਦਰ ਕੌਰ ਭੱਠਲ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ। ਸ਼ੋ੍ਰਮਣੀ ਅਕਾਲੀ ਦਲ ਵਲੋਂ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜਾਉਣ ਦੇ ਚਰਚੇ ਚੱਲ ਰਹੇ ਹਨ।