ਪੰਜਾਬ ਸਰਕਾਰ ਨੇ ਰਾਜਪਾਲ ਕੋਲ ਭੇਜੀ ਸੀ ਫਾਇਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ‘ਇਕ ਵਿਧਾਇਕ ਇਕ ਪੈਨਸ਼ਨ’ ਵਾਲੇ ਆਰਡੀਨੈਂਸ ’ਤੇ ਹਸਤਾਖਰ ਕਰਨ ਤੋਂ ਇਨਕਾਰ ਕਰ ਦਿੱਤਾ। ਪੰਜਾਬ ਸਰਕਾਰ ਨੂੰ ਇਸ ਸਬੰਧੀ ਪੰਜਾਬ ਵਿਧਾਨ ਸਭਾ ’ਚ ਬਿਲਾ ਪਾਸ ਕਰਵਾ ਕੇ ਭੇਜਣ ਲਈ ਕਿਹਾ ਗਿਆ ਹੈ। ਰਾਜਪਾਲ ਦਫ਼ਤਰ ਵੱਲੋਂ ਭੇਜੇ ਗਏ ਨੋਟ ’ਚ ਕਿਹਾ ਗਿਆ ਹੈ ਕਿ ਜੂਨ ’ਚ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੋਣਾ ਹੈ ਇਸ ਲਈ ਸਰਕਾਰ ਨੂੰ ਇਸ ਦੇ ਲਈ ਆਰਡੀਨੈਂਸ ਲਿਆਉਣ ਦੀ ਜ਼ਰੂਰਤ ਨਹੀਂ ਹੈ। ਧਿਆਨ ਰਹੇ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ‘ਇਕ ਵਿਧਾਇਕ ਇਕ ਪੈਨਸ਼ਨ’ ਦਾ ਫੈਸਲਾ ਕੀਤਾ ਸੀ। ਇਸ ’ਚ ਕਿਹਾ ਗਿਆ ਸੀ ਕਿ ਹੁਣ ਇਕ ਵਿਧਾਇਕ ਨੂੰ ਇਕ ਹੀ ਟਰਮ ਦੀ ਪੈਨਸ਼ਨ ਮਿਲੇਗੀ, ਚਾਹੇ ਉਹ ਕਈ ਵਾਰ ਵਿਧਾਇਕ ਕਿਉਂ ਨਾ ਬਣਿਆ ਹੋਵੇ। ਕਿਉਂਕਿ ਹੁਣ ਤੱਕ ਜਿੰਨੀ ਵਾਰ ਕੋਈ ਵਿਅਕਤੀ ਵਿਧਾਇਕ ਬਣਦਾ ਸੀ ਓਨੀਆਂ ਹੀ ਉਸ ਨੂੰ ਪੈਨਸ਼ਨਾਂ ਮਿਲਦੀਆਂ ਸਨ ਪ੍ਰੰਤੂ ਹੁਣ ਇਸ ਤਰ੍ਹਾਂ ਨਹੀਂ ਹੋਵੇਗਾ, ਇਸ ਨਾਲ ਸਲਾਨਾ 19.53 ਕਰੋੜ ਰੁਪਏ ਦੀ ਬੱਚਤ ਹੋਣ ਦਾ ਦਾਅਵਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।
Check Also
ਕਿਸਾਨ ਆਗੂਆਂ ਦੀ ਬੈਠਕ ਰਹੀ ਬੇਨਤੀਜਾ ਅਤੇ ਅਗਲੇ ਗੇੜ ਦੀ ਬੈਠਕ 18 ਨੂੰ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਚਲਦੀ ਬੈਠਕ ’ਚੋਂ ਉੱਠ ਕੇ ਚਲੇ ਗਏ ਪਟਿਆਲਾ/ਬਿਊਰੋ ਨਿਊਜ਼ ਸੰਯੁਕਤ …