Breaking News
Home / ਪੰਜਾਬ / ਆਵਾਜ਼-ਏ-ਪੰਜਾਬ ‘ਆਪ’ ਜਾਂ ਕਾਂਗਰਸ ਦੀ ਬਣੇਗੀ ਆਵਾਜ਼

ਆਵਾਜ਼-ਏ-ਪੰਜਾਬ ‘ਆਪ’ ਜਾਂ ਕਾਂਗਰਸ ਦੀ ਬਣੇਗੀ ਆਵਾਜ਼

awaz-e-punjabਫਰੰਟ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਹੋਣਗੇ
ਲੁਧਿਆਣਾ : ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ਵਿੱਚ ਟੱਕਰ ਦੇਣ ਲਈ ਆਵਾਜ਼-ਏ-ਪੰਜਾਬ ਦੇ ਆਗੂਆਂ ਨੇ ਇੱਕ ਵਾਰ ਫਿਰ ਦਿੱਲੀ ਵਿੱਚ ਨਵਜੋਤ ਸਿੰਘ ਸਿੱਧੂ ਦੇ ਘਰ ਵਿੱਚ ਲੰਬੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਨਵਜੋਤ ਸਿੱਧੂ ਤੋਂ ਇਲਾਵਾ ਪ੍ਰਗਟ ਸਿੰਘ ਅਤੇ ਦੋਵੇਂ ਵਿਧਾਇਕ ਬੈਂਸ ਭਰਾ ਸ਼ਾਮਲ ਹੋਏ।
ਮੀਟਿੰਗ ਬਾਰੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਮਕਸਦ ਇਹੀ ਸੀ ਕਿ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਬਾਦਲ ਸਰਕਾਰ ਨੂੰ ਟੱਕਰ ਕਿਵੇਂ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਆਵਾਜ਼-ਏ-ਪੰਜਾਬ ਕਿਸੇ ਵੀ ਹਾਲ ਵਿੱਚ ਸਰਕਾਰ ਵਿਰੋਧੀ ਵੋਟਾਂ ਨੂੰ ਵੰਡਣ ਨਹੀਂ ਦੇਵੇਗੀ। ਉਨ੍ਹਾਂ ਦੱਸਿਆ ઠਕਿ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਭਰਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਵੀ ਮੀਟਿੰਗ ਵਿੱਚ ਸਨ। ਉਨ੍ਹਾਂ ਦੱਸਿਆ ਕਿ ਆਵਾਜ਼-ਏ-ਪੰਜਾਬ ਨੇ ਰਣਨੀਤੀ ਤਿਆਰ ਕੀਤੀ ਹੈ ਕਿ ਰਾਜਸਥਾਨ ਨੂੰ ਪਾਣੀ ਦੇਣ, ਰੇਤ ਮਾਫੀਆ, ਕੇਬਲ ਮਾਫੀਆ, ਬੱਸ ਮਾਫੀਆ ਅਤੇ ਪਾਵਨ ਸਰੂਪਾਂ ਦੀ ਬੇਅਦਬੀ ਆਦਿ ਮੁੱਦਿਆਂ ਬਾਰੇ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇ।
ਉਨ੍ਹਾਂ ਦਾਅਵਾ ਕੀਤਾ ਕਿ ਆਵਾਜ਼-ਏ-ਪੰਜਾਬ ਸਹੀ ਪਾਰਟੀ ਨਾਲ ਗਠਜੋੜ ਕਰਨ ਤੋਂ ਬਾਅਦ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਫਰੰਟ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ઠਹੋਣਗੇ। ਉਨ੍ਹਾਂ ਕਿਹਾ ਕਿ ਜੋ ਲੋਕ ਸੋਚਦੇ ਹਨ ਕਿ ਸਿੱਧੂ ਆਵਾਜ਼-ਏ-ਪੰਜਾਬ ਦਾ ਗਠਨ ਕਰਕੇ ਰਾਜਨੀਤੀ ਤੋਂ ਪਿੱਛੇ ਹੋ ਗਏ, ਉਨ੍ਹਾਂ ਨੂੰ ਜਲਦੀ ਹੀ ਇਸਦਾ ਜਵਾਬ ਮਿਲ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਬੈਠਕ ਵਿਚ ਆਪਣੇ ਹਮਖਿਆਲੀ ਕਿਸੇ ਪਾਰਟੀ ਨਾਲ ਮਿਲ ਕੇ ਚੋਣ ਪਿੜ ਵਿਚ ਨਿੱਤਰਨ ਦੀ ਗੱਲ ਜ਼ਰੂਰ ਹੋਈ ਪਰ ਸਹਿਮਤੀ ਨਹੀਂ ਬਣ ਸਕੀ ਕਿ ਆਵਾਜ਼ ਏ ਪੰਜਾਬ ਆਮ ਆਦਮੀ ਪਾਰਟੀ ਨਾਲ ਜਾਵੇ ਜਾਂ ਕਾਂਗਰਸ ਨਾਲ।
ਬੈਠਕ ਤੋਂ ਬਾਅਦ ਪੰਜਾਬ ਪਹੁੰਚ ਕੇ ਸਿਮਰਨਜੀਤ ਸਿੰਘ ਬੈਂਸ ਨੇ ਵੀ ਆਖਿਆ ਕਿ ਸਾਡੀ ‘ਆਪ’ ਲੀਡਰਸ਼ਿਪ ਨਾਲ ਵੀ ਗੱਲਬਾਤ ਹੋ ਰਹੀ ਹੈ ਅਤੇ ਕਾਂਗਰਸ ਦੀ ਹਾਈ ਲੀਡਰਸ਼ਿਪ ਨਾਲ ਵੀ ਗੱਲ ਚੱਲ ਰਹੀ ਹੈ।

Check Also

ਬਾਬੇ ਨਾਨਕ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ

ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦਾ 534ਵਾਂ ਵਿਆਹ ਪੁਰਬ ਸੰਗਤ …