ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ‘ਤੇ ਕਥਿਤ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਰਾਜਾਂ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਆਰੋਪ ਲਾਉਂਦਿਆਂ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਪੈਰਾਂ ਹੇਠ ਮਧੋਲ ਰਹੀ ਹੈ। ਬੈਨਰਜੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ”ਭਗਵਾਂ ਪਾਰਟੀ ਦਾ ਰਾਜ ਐਡੋਲਫ ਹਿਟਲਰ, ਜੋਸਫ ਸਟਾਲਿਨ ਜਾਂ ਬੈਨਿਟੋ ਮੁਸੋਲਿਨੀ ਤੋਂ ਵੀ ਬਦਤਰ ਹੈ।” ਮਮਤਾ ਬੈਨਰਜੀ ਨੇ ਕਿਹਾ ਕਿ ਜਮਹੂਰੀਅਤ ਦੀ ਸੁਰੱਖਿਆ ਲਈ ਕੇਂਦਰੀ ਏਜੰਸੀਆਂ ਨੂੰ ਕੰਮ ਕਰਨ ਲਈ ਬਿਨਾਂ ਕਿਸੇ ਸਿਆਸੀ ਦਖਲਅੰਦਾਜ਼ੀ ਦੇ ‘ਖ਼ੁਦਮੁਖਤਾਰੀ’ ਦਿੱਤੀ ਜਾਵੇ।