ਐਡਮਿੰਟਨ/ਬਲਵਿੰਦਰ ਬਾਲਮ : ਐਡਮਿੰਟਨ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਦਾ ਦਿਹਾੜਾ ਧੂਮ ਧਾਮ ਅਤੇ ਸ਼ਰਧਾ ਨਾਲ ਹਜ਼ਾਰਾਂ ਹੀ ਸੰਗਤਾਂ ਦੇ ਜੋਸ਼ੀਲੇ ਇਕੱਠ ਵਿਚ ਮਨਾਇਆ ਗਿਆ। ਇਸ ਮੌਕੇ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਤੋਂ ਗੁਰਦੁਆਰਾ ਸਿੰਘ ਸਭਾ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਪ੍ਰਬੰਧਕਾਂ ਦੇ ਸ਼ਲਾਘਾਯੋਗ ਉਦਮ ਸਦਕਾ ਟੀਡੀ ਬੇਕਰ ਸਕੂਲ ਦੇ ਖੁੱਲ੍ਹੇ ਮੈਦਾਨ ਵਿਚ ਦੀਵਾਨ ਸਜਾਏ ਗਏ। ਇਸ ਮੌਕੇ ਵਿਦਵਾਨਾਂ, ਰਾਗੀ ਅਤੇ ਢਾਡੀ ਜਥਿਆਂ ਨੇ ਸਿੱਖ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਪਵਿੱਤਰ ਦਿਹਾੜੇ ਮੌਕੇ ਇੰਝ ਮਹਿਸੂਸ ਹੋ ਰਿਹਾ ਸੀ ਜਿਵੇਂ ਸਮੁੱਚਾ ਪੰਜਾਬ ਹੀ ਇੱਥੇ ਪਹੁੰਚ ਗਿਆ ਹੋਵੇ। ਸਿੱਖ ਭਾਈਚਾਰੇ ਤੋਂ ਇਲਾਵਾ ਹੋਰ ਕਈ ਧਰਮਾਂ ਦੇ ਲੋਕਾਂ ਨੇ ਵੀ ਸਮਾਗਮ ਵਿਚ ਹਿੱਸਾ ਲਿਆ।
Check Also
ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਪਿਕਨਿਕ-ਨੁਮਾ ਮਨੋਰੰਜਕ ਟੂਰ
ਬਰੈਂਪਟਨ/ਡਾ. ਝੰਡ : ਲੰਘੇ ਵੀਰਵਾਰ 26 ਜੂਨ ਨੂੰ ਟਰੱਕਿੰਗ ਖੇਤਰ ਵੱਲੋਂ ਵਾਤਾਵਰਣ ਦੀ ਚੰਗੇਰੀ ਸਾਂਭ-ਸੰਭਾਲ …