ਚੰਡੀਗੜ੍ਹ : ਨਸ਼ਾ ਤਸਕਰੀ ਦੇ ਕੇਸ ‘ਚ ਗ੍ਰਿਫਤਾਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਨੇ ਸੁਣਵਾਈ 30 ਮਈ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਜਸਟਿਸ ਅਗਸਟੀਨ ਜੌਰਜ ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੇ ਬੈਂਚ ਨੂੰ ਦੱਸਿਆ ਕਿ ਉਹ ਕੇਸ ਨਾਲ ਸਬੰਧਤ ਸਥਿਤੀ ਰਿਪੋਰਟ ਪੇਸ਼ ਕਰਨਾ ਚਾਹੁੰਦੇ ਹਨ ਅਤੇ ਸੁਣਵਾਈ ਮੁਲਤਵੀ ਕੀਤੀ ਜਾਵੇ। ਮਜੀਠੀਆ ਤਰਫ਼ੋਂ ਸੀਨੀਅਰ ਵਕੀਲ ਆਰ ਐੱਸ ਚੀਮਾ ਅਤੇ ਅਰਸ਼ਦੀਪ ਸਿੰਘ ਚੀਮਾ ਜਦਕਿ ਸਿੱਧੂ ਦੇ ਨਾਲ ਵਧੀਕ ਐਡਵੋਕੇਟ ਜਨਰਲ ਐੱਸ ਪੀ ਐੱਸ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ। ਮਜੀਠੀਆ ਨੇ 20 ਦਸਬੰਰ ਨੂੰ ਪੱਕੀ ਜ਼ਮਾਨਤ ਲਈ ਹਾਈਕੋਰਟ ‘ਚ ਅਰਜ਼ੀ ਦਾਖ਼ਲ ਕੀਤੀ ਸੀ। ਮਜੀਠੀਆ ਨੇ ਆਰੋਪ ਲਾਇਆ ਹੈ ਕਿ ਪਹਿਲਾਂ ਕਾਂਗਰਸ ਸਰਕਾਰ ਅਤੇ ਹੁਣ ‘ਆਪ’ ਸਰਕਾਰ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …