ਆਮਦਨ ਤੋਂ ਵੱਧ ਸੰਪੰਤੀ ਮਾਮਲੇ ’ਚ ਦਿੱਲੀ ਕੋਰਟ ਨੇ ਸੁਣਾਇਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਸੰਪਤੀ ਮਾਮਲੇ ’ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 4 ਸਾਲ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਉਨ੍ਹਾਂ ਨੂੰ 50 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ ਅਤੇ ਉਨ੍ਹਾਂ ਦੀਆਂ 4 ਸੰਪਤੀਆਂ ਵੀ ਸੀਜ਼ ਕੀਤੀਆਂ ਜਾਣਗੀਆਂ। ਧਿਆਨ ਰਹੇ ਕਿ ਲੰਘੇ ਕੱਲ੍ਹ ਵੀ ਮਾਮਲੇ ਨੂੰ ਲੈ ਕੇ ਕੋਰਟ ਵਿਚ ਸੁਣਵਾਈ ਹੋਈ ਅਤੇ ਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਫੈਸਲਾ ਸੁਣਾਏ ਜਾਣ ਸਮੇਂ ਓਮ ਪ੍ਰਕਾਸ਼ ਚੌਟਾਲਾ ਵੀ ਕੋਰਟ ਵਿਚ ਹਾਜ਼ਰ ਸਨ। ਇਸ ਤੋਂ ਪਹਿਲਾਂ ਸੀਬੀਆਈ ਅਤੇ ਚੌਟਾਲਾ ਪੱਖ ਦੇ ਵਕੀਲਾਂ ਵੱਲੋਂ ਆਪਣੀਆਂ ਆਪਣੀਆਂ ਦਲੀਲਾਂ ਰੱਖੀਆਂ ਗਈਆਂ। ਚੌਟਾਲਾ ਪੱਖ ਦੇ ਵਕੀਲ ਨੇ ਉਨ੍ਹਾਂ ਦੀ ਉਮਰ, ਸਿਹਤ ਅਤੇ ਅਪੰਗਤਾ ਨੂੰ ਧਿਆਨ ਵਿਚ ਰੱਖਦੇ ਹੋਏ ਘੱਟ ਤੋਂ ਘੱਟ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਸੀ। ਜਦਕਿ ਸੀਬੀਆਈ ਦੇ ਵਕੀਲ ਨੇ ਇਸ ’ਤੇ ਕਿਹਾ ਕਿ ਆਮ ਲੋਕਾਂ ’ਚ ਵਧੀਆ ਸੰਦੇਸ਼ ਜਾਵੇ ਇਸ ਲਈ ਚੌਟਾਲਾ ਨੂੰ ਵੱਧ ਤੋਂ ਵੱਧ ਸਜ਼ਾ ਸੁਣਾਈ ਜਾਵੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ 21 ਮਈ ਨੂੰ ਓਮ ਪ੍ਰਕਾਸ਼ ਚੌਟਾਲਾ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਸੀ। ਸਾਬਕਾ ਮੁੱਖ ਮੰਤਰੀ ਖਿਲਾਫ਼ ਸੀਬੀਆਈ ਨੇ ਇਹ ਮਾਮਲਾ 2005 ਵਿਚ ਦਰਜ ਕੀਤਾ ਗਿਆ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …