-7.7 C
Toronto
Friday, January 23, 2026
spot_img
Homeਪੰਜਾਬਸੰਗਰੂਰ ’ਚ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਦੇ ਲੱਗੇ ਪੋਸਟਰ

ਸੰਗਰੂਰ ’ਚ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਦੇ ਲੱਗੇ ਪੋਸਟਰ

ਪੋਸਟਰਾਂ ’ਚ ਲਿਖਿਆ-ਸਾਡੀ ਭੈਣ ਬਣੇਗੀ ਸੰਗਰੂਰ ਦੀ ਐਮ ਪੀ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਰਣਨੀਤੀ ਤਿਆਰ ਕਰ ਲਈ ਹੈ। ਸੰਗਰੂਰ ਜ਼ਿਮਨੀ ਚੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਮੋਰਚਾ ਸੰਭਾਲਣਗੇ। ਸੰਗਰੂਰ ਲੋਕ ਸਭਾ ਸੀਟ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ਾ ਦੇਣ ਮਗਰੋਂ ਖਾਲੀ ਹੋਈ ਸੀ, ਕਿਉਂਕਿ ਭਗਵੰਤ ਮਾਨ ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਹਨ। ਸੰਗਰੂਰ ਲੋਕ ਸੀਟ ’ਚ 9 ਵਿਧਾਨ ਸਭਾ ਹਲਕੇ ਪੈਂਦੇ ਹਨ ਜਿਨ੍ਹਾਂ ਵਿਚੋਂ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ਹਨ, ਉਥੇ ਹੀ ਹਰਪਾਲ ਚੀਮਾ ਦਿੜ੍ਹਬਾ ਤੋਂ ਅਤੇ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਤੋਂ ਵਿਧਾਇਕ ਚੁਣੇ ਗਏ ਹਨ। ਇਸੇ ਲਈ ਸੰਗਰੂਰ ਲੋਕ ਸਭਾ ਸੀਟ ’ਤੇ ਇਨ੍ਹਾਂ ਤਿੰਨੋਂ ਦਿੱਗਜ਼ ਆਗੂਆਂ ਦੀ ਅਹਿਮ ਭੂਮਿਕਾ ਰਹੇਗੀ ਜਦਕਿ ਬਾਕੀ ਦੇ 6 ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਤਾਲਮੇਲ ਕਰਨ ਲਈ ਵਿਧਾਇਕਾਂ ਦੀ ਡਿਊਟੀ ਲਗਾਈ ਹੈ। ਦੂਜੇ ਪਾਸੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਪੋਸਟਰ ਲੱਗਣੇ ਸ਼ੁਰੂ ਹੋ ਗਏ ਹਨ, ਜਿਨ੍ਹਾਂ ਵਿਚ ਲਿਖਿਆ ਗਿਆ ਹੈ ਕਿ ਸਾਡੀ ਭੈਣ ਬਣੇਗੀ ਸੰਗਰੂਰ ਦੀ ਐਮ ਪੀ। ਇਨ੍ਹਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਕਰੀਬੀ ਦੋਸਤ ਅਤੇ ਕਮੇਡੀਅਨ ਕਰਮਜੀਤ ਅਨਮੋਲ ਅਤੇ ਇਕ ਪੁਲਿਸ ਅਫ਼ਸਰ ਦਾ ਨਾਂ ਵੀ ਉਮੀਦਵਾਰ ਵਜੋਂ ਚਰਚਾ ਵਿਚ ਹੈ। ਫ਼ਿਲਹਾਲ ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਸੀਟ ਲਈ ਉਮੀਦਵਾਰ ਦੇ ਨਾਂ ਐਲਾਨ ਨਹੀਂ ਕੀਤਾ ਗਿਆ।

 

RELATED ARTICLES
POPULAR POSTS