Breaking News
Home / ਪੰਜਾਬ / ਜੇਲ੍ਹ ’ਚ ਬੰਦ ਡਰੱਗ ਤਸਕਰ ਜਗਦੀਸ਼ ਭੋਲੇ ਕੋਲੋਂ ਮੋਬਾਇਲ ਫੋਨ ਹੋਇਆ ਬਰਾਮਦ

ਜੇਲ੍ਹ ’ਚ ਬੰਦ ਡਰੱਗ ਤਸਕਰ ਜਗਦੀਸ਼ ਭੋਲੇ ਕੋਲੋਂ ਮੋਬਾਇਲ ਫੋਨ ਹੋਇਆ ਬਰਾਮਦ

ਪਟਿਆਲਾ ਜੇਲ੍ਹ ਪ੍ਰਸ਼ਾਸਨ ’ਚ ਮਚਿਆ ਹੜਕੰਪ
ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਡਰੱਗ ਤਸਕਰ ਜਗਦੀਸ਼ ਭੋਲੇ ਕੋਲੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ, ਜਿਸ ਨੂੰ ਲੈ ਜੇਲ੍ਹ ਪ੍ਰਸ਼ਾਸਨ ਨੇ ਮਾਮਲਾ ਦਰਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਰ ਡਰੱਗ ਤਸਕਰ ਭੋਲੇ ਕੋਲ ਮੋਬਾਇਲ ਫੋਨ ਅਤੇ ਹੋਰ ਸਮਾਨ ਆਇਆ ਕਿੱਥੋਂ। ਧਿਆਨ ਰਹੇ ਕਿ ਜਗਦੀਸ਼ ਭੋਲਾ ਪੰਜਾਬ ਵਿਚ 6000 ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਮਾਮਲੇ ਦਾ ਮਾਸਟਰ ਮਾਈਂਡ ਹੋਣ ਦੇ ਦੋਸ਼ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਹੈ। ਉਸ ਨੂੰ ਮੋਹਾਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਨਸ਼ਾ ਤਸਕਰੀ ਅਤੇ ਅਸਲ ਐਕਟ ਤਹਿਤ ਦੋਸ਼ੀ ਕਰਾਰ ਦਿੰਦਿਆਂ 24 ਸਾਲ ਕੈਦ ਦੀ ਸੁਣਾਈ ਗਈ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਲੰਘੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਗਦੀਸ਼ ਭੋਲੇ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ। ਉਧਰ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਜੇਲ੍ਹਾਂ ਨੂੰ ਫੋਨ ਅਤੇ ਨਸ਼ਿਆਂ ਤੋਂ ਮੁਕਤ ਕਰਕੇ ਅਸਲ ਵਿਚ ਸੁਧਾਰ ਘਰ ਬਣਾਉਣ ਦਾ ਹੈ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …