14.4 C
Toronto
Sunday, September 14, 2025
spot_img
Homeਪੰਜਾਬਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਹੱਤਿਆ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਹੱਤਿਆ

ਕੱਲ੍ਹ ਹੀ ਪੰਜਾਬ ਸਰਕਾਰ ਨੇ ਘਟਾਈ ਸੀ ਸੁਰੱਖਿਆ
ਮਾਨਸਾ/ਬਿਊਰੋ ਨਿਊਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਐਤਵਾਰ ਨੂੰ ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸਿੱਧੂ ਮੂਸੇਵਾਲਾ ’ਤੇ ਮਾਨਸਾ ਦੇ ਪਿੰਡ ਜਵਾਹਰ ਕੇ ਵਿਚ ਤਾਬੜ ਤੋੜ ਫਾਇਰਿੰਗ ਹੋਈ ਹੈ। ਫਾਇਰਿੰਗ ਵਿਚ ਮੂਸੇਵਾਲਾ ਦੀ ਜਾਨ ਚਲੀ ਗਈ ਅਤੇ ਉਸਦੇ ਦੋ ਸਾਥੀ ਜ਼ਖ਼ਮੀ ਵੀ ਹੋ ਗਏ ਹਨ। ਦੱਸਿਆ ਗਿਆ ਕਿ ਸਿੱਧੂੁ ਮੂਸੇਵਾਲਾ ਨੂੰ ਮਾਨਸਾ ਦੇ ਸਿਵਲ ਹਸਪਤਾਲ ਵੀ ਲਿਜਾਇਆ ਗਿਆ, ਜਿੱਥੇ ਸਿਵਲ ਸਰਜਨ ਨੇ ਦੱਸਿਆ ਕਿ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਮੁੂਸੇਵਾਲਾ ਦੀ ਹੱਤਿਆ ਸਬੰਧੀ ਅਜੇ ਤੱਕ ਕੁਝ ਵੀ ਸਪੱਸ਼ਟ ਨਹੀਂ ਕੀਤਾ, ਪਰ ਚਰਚਾ ਚੱਲ ਰਹੀ ਹੈ ਕਿ ਗੋਲੀਆਂ ਏਕੇ 47 ਵਿਚੋਂ ਚਲਾਈਆਂ ਗਈਆਂ ਹਨ। ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੰਘੇ ਕੱਲ੍ਹ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਸੀ ਅਤੇ ਉਸ ਕੋਲ ਸਿਰਫ ਦੋ ਗੰਨਮੈਨ ਹੀ ਰਹਿਣ ਦਿੱਤੇ ਗਏ ਸਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਮਾਨਸਾ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਵੀ ਲੜੀ ਸੀ, ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਜੇ ਸਿੰਗਲਾ ਨੇ ਸਿੱਧੂ ਮੂਸੇਵਾਲਾ ਨੂੰ ਹਰਾ ਦਿੱਤਾ ਸੀ।

RELATED ARTICLES
POPULAR POSTS