23 ਜੂਨ ਨੂੰ ਵੋਟਿੰਗ ਅਤੇ 26 ਜੂਨ ਨੂੰ ਆਉਣਗੇ ਨਤੀਜੇ
6 ਜੂਨ ਤੱਕ ਨਾਮਜ਼ਦਗੀਆਂ ਹੋਣਗੀਆਂ ਦਾਖਲ
ਚੰਡੀਗੜ੍ਹ/ਬਿਊਰੋ ਨਿਊਜ਼
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਇਸ ਸਬੰਧੀ ਹੁਣ 6 ਜੂਨ ਤੱਕ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਜਾ ਸਕਣਗੇ ਅਤੇ 9 ਜੂਨ ਤੱਕ ਨਾਮਜ਼ਦਗੀ ਕਾਗਜ਼ ਵਾਪਸ ਵੀ ਲਏ ਜਾ ਸਕਦੇ ਹਨ। ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਿੰਗ ਹੋਣੀ ਹੈ ਅਤੇ 26 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਇਸ ਜ਼ਿਮਨੀ ਚੋਣ ਲਈ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਰਿਟਰਨਿੰਗ ਅਫਸਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸੰਗਰੂਰ, ਬਰਨਾਲਾ ਅਤੇ ਮਾਲੋਰਕੋਟਲਾ ਜ਼ਿਲ੍ਹਿਆਂ ਵਿਚ 25 ਮਈ ਤੋਂ ਚੋਣ ਜ਼ਾਬਤਾ ਲੱਗਿਆ ਹੋਇਆ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਸੰਗਰੂਰ ਲੋਕ ਸਭਾ ਸੀਟ ਭਗਵੰਤ ਮਾਨ ਵਲੋਂ ਅਸਤੀਫਾ ਦੇਣ ਕਰਕੇ ਖਾਲੀ ਹੋਈ ਸੀ ਕਿਉਂਕਿ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੇ ਸਨ ਅਤੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਸੀ।