‘ਸਵਰਾਜ ਇੰਡੀਆ’ ਦੇ ਨਾਂ ਹੇਠ ਚੋਣ ਮੈਦਾਨ ‘ਰ ਨਿੱਤਰਨਗੇ
ਸੁੱਚਾ ਸਿੰਘ ਛੋਟੇਪੁਰ ਨੇ ਵੀ ‘ਆਪਣਾ ਪੰਜਾਬ ਪਾਰਟੀ’ ਬਣਾਈ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਤੋਂ ਵੱਖ ਹੋਏ ਯੋਗੇਂਦਰ ਯਾਦਵ ਤੇ ਪ੍ਰਸ਼ਾਂਤ ਭੂਸ਼ਨ ਨੇ ਆਪਣੀ ਸਿਆਸੀ ਪਾਰਟੀ ਬਣਾ ਲਈ ਹੈ। ਉਨ੍ਹਾਂ ਨੇ ਐਤਵਾਰ ਨੂੰ ‘ਸਵਰਾਜ ਇੰਡੀਆ’ ਨਾਂ ਦੀ ਪਾਰਟੀ ਦਾ ਐਲਾਨ ਕਰਕੇ ਚੋਣ ਮੈਦਾਨ ਵਿੱਚ ਕੁੱਦਣ ਦਾ ਸੰਕੇਤ ਦੇ ਦਿੱਤਾ ਹੈ। ਯਾਦਵ ਆਮ ਆਦਮੀ ਪਾਰਟੀ ਦੇ ਹੋਰ ਬਾਗੀਆਂ ਨਾਲ ਗੱਠਜੋੜ ਕਰਕੇ ਚੁਣੌਤੀ ਦੇਣ ਦੀ ਕੋਸ਼ਿਸ਼ ਕਰਨਗੇ। ਜ਼ਿਕਰਯੋਗ ਹੈ ਕਿ ਯੋਗੇਂਦਰ ਯਾਦਵ ਦਾ ਪੰਜਾਬ ਵਿੱਚ ਆਧਾਰ ਹੈ। ਇਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਵੋਟ ਇੱਕ ਥਾਂ ਹੋਰ ਵੰਡੀ ਜਾਏਗੀ।
ਇਸ ਤੋਂ ਪਹਿਲਾਂ ਸੁੱਚਾ ਸਿੰਘ ਛੋਟੇਪੁਰ ਵੀ ‘ਆਪਣਾ ਪੰਜਾਬ ਪਾਰਟੀ’ ਬਣਾ ਚੁੱਕੇ ਹਨ। ‘ਆਪਣਾ ਪੰਜਾਬ ਪਾਰਟੀ’ ਦੇ ਖੁਦ ਛੋਟੋਪੁਰ ਪ੍ਰਧਾਨ ਹਨ ਅਤੇ ਜਨਰਲ ਸਕੱਤਰ ਹਰਦੀਪ ਸਿੰਘ ਕਿੰਗਰਾ ਨੂੰ ਬਣਾਇਆ ਗਿਆ ਹੈ। ਯੋਗੇਂਦਰ ਯਾਦਵ ਦੀ ਖੱਬੀਆਂ ਧਿਰਾਂ ਨਾਲ ਵੀ ਸੁਰ ਰਲਦੀ ਹੈ। ਇਸ ਲਈ ਅਗਲੇ ਦਿਨਾਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਹੋਰ ਨਵੇਂ ਰੰਗ ਵੇਖਣ ਨੂੰ ਮਿਲ ਸਕਦੇ ਹਨ।
ਯੋਗੇਂਦਰ ਯਾਦਵ ਨੇ ਐਲਾਨ ਕੀਤਾ ਹੈ ਕਿ ਦੇਸ਼ ਦੀ ਚੋਣ ਸਿਆਸਤ ਵਿੱਚ ਜਵਾਬਦੇਹੀ, ਪਾਰਦਰਸ਼ੀ ਪਹੁੰਚ ਤੇ ਇਮਾਨਦਾਰੀ ਦੀ ਭਾਵਨਾ ਨੂੰ ਹੁਲਾਰਾ ਦੇਣਾ ਮੁੱਖ ਉਦੇਸ਼ ਹੋਏਗਾ। ਮੰਨਿਆ ਜਾ ਰਿਹਾ ਹੈ ਕਿ ਛੋਟੇਪੁਰ ਦੀ ਪਾਰਟੀ ਯੋਗੇਂਦਰ ਯਾਦਵ ਦੀ ਪਾਰਟੀ ‘ਸਵਰਾਜ ਇੰਡੀਆ’ ਨਾਲ ਗੱਠਜੋੜ ਕਰ ਸਕਦੀ ਹੈ। ਇਸ ਤੋਂ ਇਲਾਵਾ ਹੋਰ ਸਿਆਸੀ ਦਲ ਵੀ ਇਸ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਤਰ੍ਹਾਂ ਇਹ ਗੱਠਜੋੜ ਆਮ ਆਦਮੀ ਪਾਰਟੀ ਦੇ ਵੋਟ ਬੈਂਕ ਨੂੰ ਖੋਰਾ ਲਾ ਸਕਦਾ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …