6.9 C
Toronto
Monday, November 24, 2025
spot_img
Homeਪੰਜਾਬਮੈਂ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ : ਡੀਜੀਪੀ...

ਮੈਂ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ : ਡੀਜੀਪੀ ਪੰਜਾਬ

ਮੁੱਖ ਮੰਤਰੀ ਦੀ ਘੁਰਕੀ ਤੋਂ ਬਾਅਦ ਡੀਜੀਪੀ ਨੇ ਦਿੱਤਾ ਸਪੱਸ਼ਟੀਕਰਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ਤੋਂ ਬਾਅਦ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵੀ.ਕੇ. ਭਾਵਰਾ ਨੇ ਅੱਜ ਆਪਣੇ ਬਿਆਨ ’ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਸ ਨੇ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ.ਜੀ.ਪੀ. ਵੱਲੋਂ ਲੰਘੇ ਕੱਲ੍ਹ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਮੂਸੇਵਾਲਾ ਬਾਰੇ ਦਿੱਤੇ ਬਿਆਨ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਆਪਣੇ ਬਿਆਨ ਨੂੰ ਸਪੱਸ਼ਟ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ। ਡੀਜੀਪੀ ਨੇ ਮੂਸੇਵਾਲਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗਿ੍ਰਫਤਾਰ ਕਰਕੇ ਇਨਸਾਫ ਦਿਵਾਇਆ ਜਾਵੇਗਾ। ਡੀਜੀਪੀ ਨੇ ਕਿਹਾ ਕਿ ਮੀਡੀਆ ਵੱਲੋਂ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਜਦੋਂ ਕਿ ਉਹ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ।

RELATED ARTICLES
POPULAR POSTS