-1 C
Toronto
Thursday, December 25, 2025
spot_img
Homeਪੰਜਾਬਭਗਵੰਤ ਮਾਨ ਸਰਕਾਰ ਦੀ ਬਰਖਾਸਤਗੀ ਦੀ ਉਠੀ ਮੰਗ

ਭਗਵੰਤ ਮਾਨ ਸਰਕਾਰ ਦੀ ਬਰਖਾਸਤਗੀ ਦੀ ਉਠੀ ਮੰਗ

ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਵੱਖ-ਵੱਖ ਤੌਰ ’ਤੇ ਰਾਜਪਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼
ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਪੰਜਾਬ ਭਾਜਪਾ ਦੇ ਆਗੂਆਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੱਖਰੇ-ਵੱਖਰੇ ਤੌਰ ’ਤੇ ਚੰਡੀਗੜ੍ਹ ’ਚ ਮੁਲਾਕਾਤ ਕੀਤੀ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਗਲਤ ਫੈਸਲਾ ਨਾ ਲੈਂਦੀ ਤਾਂ ਸਿੱਧੂ ਮੂਸੇਵਾਲਾ ਅੱਜ ਜ਼ਿੰਦਾ ਹੁੰਦਾ। ਉਨ੍ਹਾਂ ਕਿਹਾ ਕਿ ਪੁਲਿਸ ਵਿਚ ਸਕਿਉਰਿਟੀ ਥਰੈਟ ਪ੍ਰੋਟੈਕਸ਼ਨ ਕਮੇਟੀ ਹੈ, ਜੋ ਸਮੀਖਿਆ ਕਰਦੀ ਹੈ, ਪਰੰਤੂ ਸੀਐਮ ਨੇ ਖੁਦ ਹੀ ਆਰਡਰ ਕਰ ਦਿੱਤੇ ਅਤੇ ਸਕਿਉਰਿਟੀ ਖਤਮ ਕਰ ਦਿੱਤੀ। ਸੁਖਬੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠੀ ਚੌਧਰ ਦਿਖਾਉਣ ਲਈ ਅਜਿਹਾ ਕੰਮ ਕੀਤਾ ਹੈ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ 424 ਵਿਅਕਤੀਆਂ ਦੀ ਸੁਰੱਖਿਆ ਘਟਾਈ ਅਤੇ ਇਸ ਸਬੰਧੀ ਸੂਚਨਾ ਮੀਡੀਆ ਦੇ ਮਾਧਿਅਮ ਨਾਲ ਜਾਰੀ ਕਰਕੇ ਵਾਹਵਾ ਲੁੱਟੀ, ਜਦਕਿ ਅਜਿਹਾ ਨਹੀਂ ਸੀ ਹੋਣਾ ਚਾਹੀਦਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਰਾਜਪਾਲ ਕੋਲੋਂ ਮੰਗ ਕੀਤੀ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਉਨ੍ਹਾਂ ਨੇ ਡੀਜੀਪੀ ਦੇ ਬਿਆਨ ਨੂੰ ਵੀ ਬੇਤੁਕਾ ਦੱਸਿਆ।

 

RELATED ARTICLES
POPULAR POSTS