21.5 C
Toronto
Monday, August 10, 2026
spot_img
Homeਪੰਜਾਬਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ’ਤੇ ਬਾਲੀਵੁੱਡ ਜਗਤ ਵੀ ਸਦਮੇ ’ਚ

ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ’ਤੇ ਬਾਲੀਵੁੱਡ ਜਗਤ ਵੀ ਸਦਮੇ ’ਚ

ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ’ਤੇ ਬਾਲੀਵੁੱਡ ਜਗਤ ਵੀ ਸਦਮੇ ’ਚਅਜੇ ਦੇਵਗਨ, ਕੰਗਨਾ ਰਾਣੌਤ, ਕਪਿਲ ਸ਼ਰਮਾ ਤੇ ਦਿਲਜੀਤ ਦੁਸਾਂਝ ਨੇ ਪ੍ਰਗਟਾਇਆ ਦੁੱਖ
ਪੰਜਾਬ ’ਚ ਕਾਨੂੰਨ ਵਿਵਸਥਾ ’ਤੇ ਉਠਾਏ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਐਤਵਾਰ ਨੂੰ ਦਿਨ ਦਿਹਾੜੇ ਹੋਈ ਹੱਤਿਆ ਤੋਂ ਬਾਅਦ ਬਾਲੀਵੁੱਡ ਜਗਤ ਵਿਚ ਵੀ ਰੋਸ ਦੀ ਲਹਿਰ ਹੈ। ਬਾਲੀਵੁੱਡ ਸਟਾਰ ਅਜੇ ਦੇਵਗਨ, ਕੰਗਨਾ ਰਾਣੌਤ, ਜ਼ਰੀਨ ਖਾਨ, ਸ਼ਰਦ ਕੇਲਕਰ, ਕਪਿਲ ਸ਼ਰਮਾ, ਗਾਇਕਾ ਹਰਸ਼ਦੀਪ ਕੌਰ ਤੋਂ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਦੇ ਦਿਲਜੀਤ ਦੁਸਾਂਝ ਅਤੇ ਬੱਬੂ ਮਾਨ ਸਣੇ ਕਈ ਕਲਾਕਾਰਾਂ ਨੇ ਮੂਸੇਵਾਲਾ ਦੀ ਹੋਈ ਹੱਤਿਆ ’ਤੇ ਦੁੱਖ ਪ੍ਰਗਟ ਕੀਤਾ ਹੈ। ਕਲਾਕਾਰ ਜਗਤ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਮਹਿਜ 28 ਸਾਲ ਦੀ ਉਮਰ ਵਿਚ ਪੰਜਾਬੀ ਸੰਗੀਤ ਇੰਡਸਟਰੀ ਦੇ ਸਿਖਰ ’ਤੇ ਪਹੁੰਚ ਗਿਆ ਸੀ ਅਤੇ ਉਸਦੀ ਫੈਨ ਫਾਲੋਇੰਗ ਵੀ ਬਹੁਤ ਸੀ। ਤਮਾਮ ਕਲਾਕਾਰਾਂ ਨੇ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਵੀ ਕੀਤੀ ਹੈ। ਇਸੇ ਦੌਰਾਨ ਕ੍ਰਿਕਟਰ ਤੋਂ ਸਿਆਸਤ ਵਿਚ ਆਏ ਹਰਭਜਨ ਸਿੰਘ ਅਤੇ ਸ਼ਿਖਰ ਧਵਨ ਨੇ ਵੀ ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ’ਤੇ ਅਫਸੋਸ ਜ਼ਾਹਰ ਕੀਤਾ ਹੈ। ਪੰਜਾਬ ਨਾਲ ਜੁੜੇ ਕਈ ਕਲਾਕਾਰਾਂ ਨੇ ਮੂਸੇਵਾਲਾ ਦੀ ਸੁਰੱਖਿਆ ਘਟਾਏ ਜਾਣ ’ਤੇ ਵੀ ਸਵਾਲ ਚੁੱਕਦੇ ਹੋਏ ਸੂਬੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ’ਤੇ ਚਿੰਤਾ ਪ੍ਰਗਟਾਈ।

 

RELATED ARTICLES
POPULAR POSTS