ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਨੂੰ ਲਿਖਿਆ ਸੀ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦੀ ਪੁਸ਼ਟੀ ਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਹ ਮੰਗ ਕੀਤੀ ਸੀ। ਜਿਸ ਵਿਚ ਸੀਬੀਆਈ ਅਤੇ ਐਨਆਈਏ ਕੋਲੋਂ ਵੀ ਮੱਦਦ ਦੀ ਮੰਗ ਕੀਤੀ ਗਈ ਸੀ। ਭਗਵੰਤ ਮਾਨ ਨੇ ਡੀਜੀਪੀ ਵੀਕੇ ਭਾਵਰਾ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਮੂਸੇਵਾਲਾ ਦੀ ਸਕਿਉਰਿਟੀ ਰੀਵਿਊ ਕਰਨ ਅਤੇ ਉਸ ਨੂੰੂ ਵਾਪਸ ਲੈਣ ਦੀ ਗੱਲ ਜਨਤਕ ਕਰਨ ਵਾਲੇ ਅਫਸਰਾਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਡੀਜੀਪੀ ਵੀ.ਕੇ. ਭਾਵਰਾ ਜਨਤਕ ਤੌਰ ’ਤੇ ਮੁਆਫੀ ਮੰਗਣ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੀਐਮ ਭਗਵੰਤ ਮਾਨ ਨੂੰ ਪੱਤਰ ਵੀ ਲਿਖਿਆ ਸੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਨਾਕਾਮੀਆਂ ਕਰਕੇ ਉਨ੍ਹਾਂ ਦੇ ਬੇਟੇ ਸਿੱਧੂ ਮੂਸੇਵਾਲਾ ਦੀ ਹੱਤਿਆ ਹੋਈ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਮੀਦ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …