ਕਿਹਾ : ਜੇ ਜਾਨੀ ਨੁਕਸਾਨ ਹੋਇਆ ਤਾਂ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੇ ਡੀਜੀਪੀ ਵੀ ਕੇ ਭਾਵਰਾ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਉਨ੍ਹਾਂ ਵਿਧਾਇਕ ਦੇ ਪ੍ਰੋਟੋਕਾਲ ਅਨੁਸਾਰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਖਹਿਰਾ ਨੇ ਪੱਤਰ ਵਿਚ ਲਿਖਿਆ ਹੈ ਕਿ ਜੇਕਰ ਉਨ੍ਹਾਂ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਇਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਫ਼ੀ ਨਾਜ਼ੁਕ ਬਣੀ ਹੋਈ ਕਿਉਂਕਿ ਲੰਘੇ ਦਿਨੀਂ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਿਨ ਦਿਹਾੜੇ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ ਸੀ। ਜਦਕਿ ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਵੀ ਇਕ ਟੂਰਨਾਮੈਂਟ ਦੌਰਾਨ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਨ੍ਹਾਂ ਘਟਨਾਵਾਂ ਤੋਂ ਬਾਅਦ ਵਿਸ਼ਵ ਭਰ ’ਚ ਵਸਦੇ ਪੰਜਾਬੀਆਂ ਦੇ ਮਨਾਂ ਵਿਚ ਡਰ ਹੈ, ਜਿਸ ਦੇ ਚਲਦਿਆਂ ਵਿਦੇਸ਼ਾਂ ਵਿਚੋਂ ਮੈਨੂੰ ਦਰਜਨਾਂ ਫੋਨ ਕਾਲਾਂ ਆਈਆਂ ਜਿਨ੍ਹਾਂ ਰਾਹੀਂ ਮੇਰੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ ਹੈ। ਕਿਉਂਕਿ ਮੌਜੂਦਾ ਸਮੇਂ ਮੈਨੂੰ ਵਿਧਾਇਕ ਵਜੋਂ ਦਿੱਤੀ ਜਾਣੀ ਵਾਲੀ ਸੁਰੱਖਿਆ ਵੀ ਪੰਜਾਬ ਸਰਕਾਰ ਵੱਲੋਂ ਨਹੀਂ ਦਿੱਤੀ ਗਈ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …