Breaking News
Home / ਪੰਜਾਬ / ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਮੈਂਬਰੀ ਲਈ ਭਰਿਆ ਪਰਚਾ

ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਮੈਂਬਰੀ ਲਈ ਭਰਿਆ ਪਰਚਾ

ਆਮ ਆਦਮੀ ਪਾਰਟੀ ਵਲੋਂ ਜਾਣਗੇ ਰਾਜ ਸਭਾ ’ਚ
ਚੰਡੀਗੜ੍ਹ/ਬਿਊਰੋ ਨਿਊਜ਼
ਮਸ਼ਹੂਰ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸਮਾਜ ਸੇਵੀ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਲਈ ਚੰਡੀਗੜ੍ਹ ’ਚ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਨਾਮਜ਼ਦਗੀ ਭਰ ਦਿੱਤੀ ਹੈ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਲਈ ਉਮੀਦਵਾਰ ਬਣਾਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਰਹੇ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਕੁੱਲ 117 ਵਿਚੋਂ 92 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ। ਇਸੇ ਕਰਕੇ ਇਹ ਦੋ ਰਾਜ ਸਭਾ ਸੀਟਾਂ ਵੀ ਆਮ ਆਦਮੀ ਪਾਰਟੀ ਕੋਲ ਜਾਣੀਆਂ ਲਗਭਗ ਯਕੀਨੀ ਹਨ ਅਤੇ ਇਸ ਤੋਂ ਪਹਿਲਾਂ ਵੀ 5 ਰਾਜ ਸਭਾ ਸੀਟਾਂ ਆਮ ਆਦਮੀ ਪਾਰਟੀ ਕੋਲ ਹੀ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਦੀਆਂ ਕੁੱਲ 7 ਰਾਜ ਸਭਾ ਸੀਟਾਂ ਹਨ ਅਤੇ ਇਹ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ ਵਿਚ ਹੀ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਇਹ ਚੋਣ ਹੋ ਰਹੀ ਹੈ। ਜਿਸ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ ਸੀ ਅਤੇ ਭਲਕੇ ਇਕ ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ। ਉਸ ਤੋਂ ਬਾਅਦ ਜ਼ਰੂਰਤ ਪਈ ਤਾਂ 10 ਜੂਨ ਨੂੰ ਵੋਟਿੰਗ ਹੋਵੇਗੀ। ਹਾਲਾਂਕਿ ਇਨ੍ਹਾਂ ਦੋਵੇਂ ਸੀਟਾਂ ਲਈ ਕਿਸੇ ਦੂਜੇ ਉਮੀਦਵਾਰ ਨੇ ਨਾਮਜ਼ਦਗੀ ਨਹੀਂ ਭਰੀ ਹੈ। ਇਸ ਲਈ ਸੰਤ ਸੀਚੇਵਾਲ ਅਤੇ ਸਾਹਨੀ ਦੇ ਜੇਤੂ ਹੋਣ ਦਾ ਐਲਾਨ ਕਰ ਦਿੱਤਾ ਜਾਵੇਗਾ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …