Breaking News
Home / ਭਾਰਤ / ‘ਆਪ’ ਦੇ ਦੋਵੇਂ ਸਿਹਤ ਮੰਤਰੀ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਘਿਰੇ

‘ਆਪ’ ਦੇ ਦੋਵੇਂ ਸਿਹਤ ਮੰਤਰੀ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਘਿਰੇ

ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ 9 ਜੂਨ ਤੱਕ ਈਡੀ ਦੀ ਹਿਰਾਸਤ ’ਚ ਭੇਜਿਆ
ਪੰਜਾਬ ਦਾ ਸਿਹਤ ਮੰਤਰੀ ਵਿਜੇ ਸਿੰਗਲਾ ਵੀ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਨਿਆਇਕ ਹਿਰਾਸਤ ’ਚ
ਨਵੀਂ ਦਿੱਲੀ/ਬਿਊਰੋ ਨਿਊਜ਼
ਮਨੀ ਲਾਂਡਰਿੰਗ ਦੇ ਮਾਮਲੇ ਵਿਚ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਸਿਹਤ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਵੀ ਵਧਦੀਆਂ ਜਾ ਰਹੀਆਂ ਹਨ। ਅਦਾਲਤ ਨੇ ਸਤਿੰਦਰ ਜੈਨ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਈਡੀ ਨੇ ਲੰਘੇ ਕੱਲ੍ਹ ਸੋਮਵਾਰ ਨੂੰ ਜੈਨ ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਗਿ੍ਰਫਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਈਡੀ ਵਲੋਂ ਅਦਾਲਤ ਵਿਚ ਪੇਸ਼ ਹੋਏ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸਾਡੇ ਕੋਲ ਡਾਟਾ ਐਂਟਰੀ ਮੌਜੂਦ ਹੈ ਕਿ ਕਿਸ ਤਰ੍ਹਾਂ ਹਵਾਲਾ ’ਚ ਪੈਸਾ ਲਗਾਇਆ ਗਿਆ। ਇਸ ਦੌਰਾਨ ਈਡੀ ਨੇ ਸਤਿੰਦਰ ਜੈਨ ਦਾ 14 ਦਿਨਾਂ ਲਈ ਰਿਮਾਂਡ ਮੰਗਿਆ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਿਹਤ ਮੰਤਰੀ ਵਿਜੇ ਸਿੰਗਲਾ ਵੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਨਿਆਇਕ ਹਿਰਾਸਤ ਵਿਚ ਹੈ।

 

Check Also

ਮਹਾਂਰਾਸ਼ਟਰ ’ਚ ਭਾਜਪਾ ਨੇ 200 ਸੀਟਾਂ ’ਤੇ ਬਣਾਈ ਲੀਡ

ਝਾਰਖੰਡ ’ਚ ਝਾਰਖੰਡ ਮੁਕਤੀ ਮੋਰਚਾ 51 ਸੀਟਾਂ ’ਤੇ ਅੱਗੇ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੀਆਂ 288 …