Breaking News
Home / ਭਾਰਤ / ਸੋਨੀਆ ਅਤੇ ਰਾਹੁਲ ਗਾਂਧੀ ਨੂੰ ਈਡੀ ਦਾ ਨੋਟਿਸ

ਸੋਨੀਆ ਅਤੇ ਰਾਹੁਲ ਗਾਂਧੀ ਨੂੰ ਈਡੀ ਦਾ ਨੋਟਿਸ

ਨੈਸ਼ਨਲ ਹੈਰਾਲਡ ਕੇਸ ’ਚ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸੰਮਣ ਭੇਜਿਆ ਹੈ। ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਇਨ੍ਹਾਂ ਦੋਵਾਂ ਨੂੰ 8 ਜੂਨ ਨੂੰ ਪੁੱਛਗਿੱਛ ਵਿਚ ਸ਼ਾਮਲ ਹੋਣ ਲਈ ਕਿਹਾ ਹੈ। ਇਸ ਮਾਮਲੇ ਵਿਚ ਈਡੀ ਨੇ ਕਾਂਗਰਸ ਪਾਰਟੀ ਦੇ ਦੋ ਵੱਡੇ ਆਗੂਆਂ ਪਵਨ ਬਾਂਸਲ ਅਤੇ ਮਲਿਕਾਅਰਜੁਨ ਖੜਗੇ ਨੂੰ ਵੀ ਲੰਘੀ 12 ਅਪ੍ਰੈਲ ਨੂੰ ਜਾਂਚ ਵਿਚ ਸ਼ਾਮਲ ਕੀਤਾ ਸੀ। ਜ਼ਿਕਰਯੋਗ ਹੈ ਕਿ 2014 ਵਿਚ ਸੁਬਰਾਮਨੀਅਮ ਸਵਾਮੀ ਨੇ ਸੋਨੀਆ ਅਤੇ ਰਾਹੁਲ ਗਾਂਧੀ ਦੇ ਖਿਲਾਫ ਕੇਸ ਦਰਜ ਕਰਾਇਆ ਸੀ। ਇਸ ਵਿਚ ਸੁਬਰਾਮਨੀਅਮ ਸਵਾਮੀ ਨੇ ਗਾਂਧੀ ਪਰਿਵਾਰ ’ਤੇ 55 ਕਰੋੜ ਰੁਪਏ ਦੀ ਗੜਬੜੀ ਦਾ ਆਰੋਪ ਲਗਾਇਆ ਸੀ। ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਈਡੀ ਦਾ ਨੋਟਿਸ ਜਾਰੀ ਹੋਣ ਤੋਂ ਬਾਅਦ ਕੇਂਦਰ ਸਰਕਾਰ ’ਤੇ ਸਿਆਸੀ ਹਮਲਾ ਬੋਲਿਆ ਹੈ। ਪਾਰਟੀ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਤਾਨਾਸ਼ਾਹ ਸਰਕਾਰ ਡਰ ਗਈ ਹੈ ਅਤੇ ਇਸ ਲਈ ਬਦਲੇ ਦੀ ਕਾਰਵਾਈ ਕਰ ਰਹੀ ਹੈ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …