21.8 C
Toronto
Monday, September 15, 2025
spot_img
Homeਪੰਜਾਬਲੁਧਿਆਣਾ ਨੇੜੇ ਦਿਨ ਦਿਹਾੜੇ ਸਰਕਾਰੀ ਬੱਸ ਦੇ ਕੰਡਕਟਰ ਨਾਲ ਹੋਈ ਲੁੱਟ

ਲੁਧਿਆਣਾ ਨੇੜੇ ਦਿਨ ਦਿਹਾੜੇ ਸਰਕਾਰੀ ਬੱਸ ਦੇ ਕੰਡਕਟਰ ਨਾਲ ਹੋਈ ਲੁੱਟ

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ-ਜਲੰਧਰ ਮੁੱਖ ਸੜਕ ’ਤੇ ਲਾਡੋਵਾਲ ਟੌਲ ਪਲਾਜ਼ਾ ਨੇੜੇ ਅੱਜ ਸਵੇਰੇ ਸਾਢੇ 8 ਵਜੇ ਅਣਪਛਾਤੇ ਵਿਅਕਤੀ ਸਰਕਾਰੀ ਬੱਸ ਪੀਆਰਟੀਸੀ ਦੇ ਕੰਡਕਟਰ ਕੋਲੋਂ 20 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਇਹ ਬੱਸ ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ ਅਤੇ ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਟੌਲ ਪਲਾਜ਼ਾ ਨੇੜੇ ਕੰਡਕਟਰ ਬੱਸ ਵਿਚ ਸਵਾਰੀਆਂ ਚੜ੍ਹਾ ਰਿਹਾ ਸੀ। ਇਸ ਦੌਰਾਨ ਤਿੰਨ ਅਣਪਛਾਤੇ ਵਿਅਕਤੀ ਮੋਟਰ ਸਾਈਕਲ ’ਤੇ ਉੱਥੇ ਆ ਗਏ ਅਤੇ ਉਨ੍ਹਾਂ ਨੇ ਕੰਡਕਟਰ ਕੋਲੋਂ ਨਕਦੀ ਦੀ ਮੰਗ ਕੀਤੀ, ਜਦੋਂ ਕੰਡਕਟਰ ਨੇ ਇਨਕਾਰ ਕੀਤਾ ਤਾਂ ਇਹ ਵਿਅਕਤੀ ਕੰਡਕਟਰ ਕੋਲੋਂ ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਸੀ। ਇਸ ਮੌਕੇ ਏਸੀਪੀ ਹਰੀਸ਼ ਬਹਿਲ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਧਰ ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਅਤੇ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਵੀ ਸਵਾਲ ਚੁੱਕੇ।

 

RELATED ARTICLES
POPULAR POSTS