Breaking News
Home / ਪੰਜਾਬ / 27 ਮਸ਼ਹੂਰ ਹਸਤੀਆਂ ਨੂੰ ਸੁਰੱਖਿਆ ਦੇਣ ਲਈ ਪੰਜਾਬ ਸਰਕਾਰ ਹੋਈ ਤਿਆਰ

27 ਮਸ਼ਹੂਰ ਹਸਤੀਆਂ ਨੂੰ ਸੁਰੱਖਿਆ ਦੇਣ ਲਈ ਪੰਜਾਬ ਸਰਕਾਰ ਹੋਈ ਤਿਆਰ

ਕਈ ਵਿਅਕਤੀਆਂ ਨੇ ਹਾਈਕੋਰਟ ਤੱਕ ਕੀਤੀ ਪਹੁੰਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅਹਿਮ ਸ਼ਖ਼ਸੀਅਤਾਂ ਦੀ ਸੁਰੱਖਿਆ ਘਟਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸਵਾਲਾਂ ਵਿਚ ਘਿਰੀ ਹੋਈ ਹੈ। ਇਸ ਸਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਜਵਾਬ ਵੀ ਮੰਗਿਆ ਹੋਇਆ ਹੈ। ਇਸੇ ਦੌਰਾਨ ਸਰਕਾਰ ਨੇ ਹੁਣ ਵੀਆਈਪੀ ਸੁਰੱਖਿਆ ਦੀ ਮੁੜ ਸਮੀਖਿਆ ਸ਼ੁਰੂ ਕਰ ਦਿੱਤੀ ਹੈ ਅਤੇ ਕਈ ਅਹਿਮ ਵਿਅਕਤੀਆਂ ਦੀ ਸੁਰੱਖਿਆ ਬਹਾਲ ਕਰਨੀ ਸ਼ੁਰੂ ਵੀ ਕਰ ਦਿੱਤੀ ਹੈ। ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ਤੋਂ ਬਾਅਦ ਜਿੱਥੇ ਕਈ ਵਿਅਕਤੀਆਂ ਨੇ ਸੁਰੱਖਿਆ ਲਈ ਹਾਈਕੋਰਟ ਤੱਕ ਪਹੁੰਚ ਕੀਤੀ ਹੈ, ਉੱਥੇ ਹੀ ਕੁਝ ਵਿਅਕਤੀਆਂ ਨੇ ਸਰਕਾਰ ਨੂੰ ਸਿੱਧੀਆਂ ਅਰਜ਼ੀਆਂ ਵੀ ਦਿੱਤੀਆਂ ਹਨ। ਜਾਣਕਾਰੀ ਮੁਤਾਬਕ ਇਸ ਕੜੀ ਤਹਿਤ ਸਰਕਾਰ 27 ਅਹਿਮ ਹਸਤੀਆਂ ਨੂੰ ਵੀ ਸੁਰੱਖਿਆ ਦੇਣ ਦੀ ਤਿਆਰੀ ਕਰ ਰਹੀ ਹੈ। ਸੁਰੱਖਿਆ ਨੂੰ ਲੈ ਕੇ ਸਰਕਾਰ ਨੇ ਹਾਈਕੋਰਟ ਵਿਚ ਜਵਾਬ ਵੀ ਦਾਇਰ ਕਰਨਾ ਹੈ ਅਤੇ ਇਹ ਵੀ ਦੱਸਣਾ ਬਣਦਾ ਹੈ ਕਿ ਵੀਆਈਪੀ ਸੁਰੱਖਿਆ ਹਟਾਉਣ ਦਾ ਨੋਟੀਫਿਕੇਸ਼ਨ ਜਨਤਾ ਨੂੰ ਕਿਵੇਂ ਲੀਕ ਕੀਤਾ ਗਿਆ। ਸਰਕਾਰ ਨੇ ਸੈਲੀਬਿ੍ਰਟੀ ਦੀ ਸੁਰੱਖਿਆ ਲਈ ਪਹਿਲਾਂ ਹੀ ਬਲੂਪਿ੍ਰੰਟ ਤਿਆਰ ਕਰ ਲਿਆ ਹੈ। ਇਸ ਸਕੀਮ ਤਹਿਤ 24 ਘੰਟੇ ਹਰ ਸੈਲੀਬਿ੍ਰਟੀ ਨੂੰ 4 ਤੋਂ 6 ਸੁਰੱਖਿਆ ਕਰਮਚਾਰੀ ਮੁਹੱਈਆ ਕਰਵਾਏ ਜਾਣਗੇ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …