ਚਾਰ ਯਾਤਰੀ ਹੋਏ ਜ਼ਖਮੀ
ਲੁਧਿਆਣਾ/ਬਿਊਰੋ ਨਿਊਜ਼
ਜੰਮੂ ਤੋਂ ਦਿੱਲੀ ਜਾ ਰਹੀ ਜੇਹਲਮ ਐਕਸਪ੍ਰੈੱਸ ਰੇਲਗੱਡੀ ਹਾਦਸੇ ਦਾ ਸ਼ਿਕਾਰ ਹੋਈ ਹੈ। ਫਿਲੌਰ ਨੇੜੇ ਗੱਡੀ ਦੇ 10 ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ਵਿਚ 4 ਯਾਤਰੀ ਜ਼ਖਮੀ ਹੋਏ ਹਨ। ਜਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਜਲੰਧਰ ਤੋਂ ਲੁਧਿਆਣਾ ਦੇ ਵਿਚਕਾਰ ਫਿਲੌਰ ਨੇੜੇ ਸਵੇਰੇ ਕਰੀਬ 3 ਵਜੇ ਇਹ ਹਾਦਸਾ ਵਾਪਰਿਆ ਹੈ। ਜੇਹਲਮ ਐਕਸਪ੍ਰੈੱਸ ਅਚਾਨਕ ਡੀਰੇਲ ਹੋ ਗਈ। ਗੱਡੀ ਦੇ 10 ਡੱਬੇ ਪਟੜੀ ਤੋਂ ਉਤਰ ਗਏ। ਰੇਲਵੇ ਅਧਿਕਾਰੀ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਇਸ ਹਾਦਸੇ ਦੇ ਚੱਲਦਿਆਂ ਕਈ ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …