ਕੇਜਰੀਵਾਲ ਅਤੇ ਰਾਘਵ ਚੱਢਾ ਨੂੰ ਮਿਲੀ ਸਕਿਉਰਿਟੀ ਦੀ ਮੰਗੀ ਜਾਂਚ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਦੇ ਵਫਦ ਨੇ ਚੰਡੀਗੜ੍ਹ ਵਿਚ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ਅਤੇ ਪੰਜਾਬ ’ਚ ਲਾਅ ਐਂਡ ਆਰਡਰ ਦੀ ਸਥਿਤੀ ਤੋਂ ਰਾਜਪਾਲ ਨੂੰ ਜਾਣੂ ਕਰਵਾਇਆ ਗਿਆ ਹੇੈ। ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਦੀ ਅਣਗਹਿਲੀ ਕਾਰਨ ਇਹ ਹਾਦਸਾ ਵਾਪਰਿਆ ਹੈ। ਵੜਿੰਗ ਨੇ ਕਿਹਾ ਕਿ ਸੁਰੱਖਿਆ ’ਚ ਕਟੌਤੀ ਕਰਨੀ ਗੁਪਤ ਦਸਤਾਵੇਜ਼ ਹੁੰਦਾ ਹੈ ਪਰ ਜਾਣਬੁੱਝ ਕੇ ਇਸ ਨੂੰ ਜਨਤਕ ਕੀਤਾ ਗਿਆ। ਇਹ ਸਿਰਫ ਫੌਕੀ ਤੇ ਮੁਫਤ ਦੀ ਸ਼ੁਹਰਤ ਲੈਣ ਲਈ ਇਹ ਲਿਸਟ ਜਨਤਕ ਕੀਤੀ ਗਈ। ਵੜਿੰਗ ਨੇ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਜਿਹੜੇ ਅਫਸਰਾਂ ਨੇ ਬਿਨਾਂ ਜਾਂਚ ਕੀਤੇ ਸੁਰੱਖਿਆ ’ਚ ਕਟੌਤੀ ਕੀਤੀ ਹੈ, ਉਨ੍ਹਾਂ ਅਫ਼ਸਰਾਂ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ। ਕਾਂਗਰਸ ਦੇ ਵਫਦ ਨੇ ਰਾਜਪਾਲ ਕੋਲੋਂ ਮੰਗ ਕੀਤੀ ਕਿ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਨੂੰ ਦਿੱਤੀ ਗਈ ਸੁਰੱਖਿਆ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …