-0.8 C
Toronto
Thursday, December 4, 2025
spot_img
Homeਭਾਰਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹੋਇਆ ਕਰੋਨਾ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹੋਇਆ ਕਰੋਨਾ

ਹੇਰਾਲਡ ਕਰੱਪਸ਼ਨ ਮਾਮਲੇ ’ਚ 8 ਜੂਨ ਨੂੰ ਈਡੀ ਦੇ ਸਾਹਮਣੇ ਹੋਣਗੇ ਪੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਰੋਨਾ ਪਾਜੇਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੂੰ ਹਲਕਾ ਬੁਖਾਰ ਹੈ। ਸੋਨੀਆ ਗਾਂਧੀ ਦੇ ਕਰੋਨਾ ਪਾਜੇਟਿਵ ਆਉਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਲਖਨਊ ਦਾ ਦੋ ਦਿਨਾ ਦੌਰਾ ਵਿਚਾਲੇ ਛੱਡ ਕੇ ਦਿੱਲੀ ਪਰ ਆਏ ਹਨ। ਕਾਂਗਰਸ ਪਾਰਟੀ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਉਹ ਕਰੋਨਾ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕੇ ਬੁਖਾਰੇ ਤੋਂ ਬਾਅਦ ਉਨ੍ਹਾਂ ਦਾ ਕਰੋਨਾ ਟੈਸਟ ਕਰਵਾਇਆ ਗਿਆ ਸੀ, ਜਿਸ ਵਿਚ ਉਹ ਪਾਜੇਟਿਵ ਪਾਏ ਗਏ। ਦੂਜੇ ਪਾਸੇ ਨੈਸ਼ਨਲ ਹੇਰਾਲਡ ਕਰੱਪਸ਼ਨ ਮਾਮਲੇ ਵਿਚ ਈਡੀ ਨੇ ਸੰਮਨ ਜਾਰੀ ਕਰਕੇ 8 ਜੂਨ ਨੂੰ ਪੁੱਛਗਿੱਛ ਲਈ ਸੋਨੀਆ ਗਾਂਧੀ ਨੂੰ ਬੁਲਾਇਆ ਹੈ। ਸੁਰਜੇਵਾਲਾ ਨੇ ਦੱਸਿਆ ਕਿ ਉਦੋਂ ਤੱਕ ਸੋਨੀਆ ਗਾਂਧੀ ਕਰੋਨਾ ਵਾਇਰਸ ਨੂੰ ਮਾਤ ਦੇ ਕੇ ਤੰਦਰੁਸਤ ਹੋ ਜਾਣਗੇ ਅਤੇ ਉਹ ਈਡੀ ਵੱਲੋਂ ਕੀਤੀ ਜਾਣ ਵਾਲੀ ਪੁੱਛਗਿੱਛ ਵਿਚ ਜ਼ਰੂਰ ਸ਼ਾਮਲ ਹੋਣਗੇ। ਧਿਆਨ ਰਹੇ ਕਿ ਲੰਘੇ ਕੱਲ੍ਹ ਈਡੀ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਹੇਰਾਲਡ ਕਰੱਪਸ਼ਨ ਮਾਮਲੇ ਵਿਚ ਨੋਟਿਸ ਜਾਰੀ ਕੀਤਾ ਸੀ।

RELATED ARTICLES
POPULAR POSTS