Breaking News
Home / ਪੰਜਾਬ / ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਧਾਰਮਿਕ ਤੇ ਰਾਜਨੀਤਿਕ ਹਸਤੀਆਂ ਨੇ ਕੀਤਾ ਦੁੱਖ ਸਾਂਝਾ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਧਾਰਮਿਕ ਤੇ ਰਾਜਨੀਤਿਕ ਹਸਤੀਆਂ ਨੇ ਕੀਤਾ ਦੁੱਖ ਸਾਂਝਾ

ਵਿੱਤ ਮੰਤਰੀ ਹਰਪਾਲ ਚੀਮਾ ਬੋਲੇ-ਦੋਸ਼ੀਆਂ ਨੂੰ ਜਲਦੀ ਗਿ੍ਰਫ਼ਤਾਰ ਕਰਕੇ ਦਿੱਤੀ ਜਾਵੇਗੀ ਸਖਤ ਸਜ਼ਾ
ਮਾਨਸਾ/ਬਿਊਰੋ ਨਿਊਜ਼ : ਵਿਸ਼ਵ ਪ੍ਰਸਿੱਧ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਤੋਂ ਬਾਅਦ ਉਨ੍ਹਾਂ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਵੱਖ-ਵੱਖ ਆਗੂ ਪਹੁੰਚੇ। ਜਿਨ੍ਹਾਂ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਭਾਜਪਾ ਆਗੂ ਗਜੇਂਦਰ ਸ਼ੇਖਾਵਤ, ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਹਰਜੀਤ ਗਰੇਵਾਲ, ਅਰਵਿੰਦ ਖੰਨਾ, ਸੁਖਬੀਰ ਸਿੰਘ ਬਾਦਲ ਅਤੇ ਬੀਬੀ ਰਜਿੰਦਰ ਕੌਰ ਭੱਠਲ ਵਲੋਂ ਅੱਜ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਸਮੇਤ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਦੁੱਖ ਦੀ ਘੜੀ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇਹ ਵੀ ਵਿਸ਼ਵਾਸ ਦਿਵਾਇਆ ਕਿ ਦੋਸ਼ੀਆਂ ਨੂੰ ਜਲਦੀ ਗਿ੍ਰਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਬਲਜੀਤ ਸਿੰਘ ਦਾਦੂਵਾਲ, ਸਿਕੰਦਰ ਸਿੰਘ ਮਲੂਕਾ, ਕੁੰਵਰ ਪ੍ਰਤਾਪ ਸਿੰਘ ਨੇ ਵੀ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਸੀ।

 

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …