Breaking News
Home / ਪੰਜਾਬ / ‘ਆਪ’ ਵਿਧਾਇਕ ਦੇ ਗੰਨਮੈਨ ਨੇ ਖੁਦ ਨੂੰ ਮਾਰੀ ਗੋਲੀ

‘ਆਪ’ ਵਿਧਾਇਕ ਦੇ ਗੰਨਮੈਨ ਨੇ ਖੁਦ ਨੂੰ ਮਾਰੀ ਗੋਲੀ

ਕੋਠੀ ਵਿਚ ਇਕੱਲਾ ਹੀ ਸੀ ਗੰਨਮੈਨ
ਜਲੰਧਰ/ਬਿਊਰੋ ਨਿਊਜ਼
ਜਲੰਧਰ ਵੈਸਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਘਰ ’ਚ ਅੱਜ ਵੀਰਵਾਰ ਨੂੰ ਉਨ੍ਹਾਂ ਦੇ ਗੰਨਮੈਨ ਨੇ ਆਪਣੀ ਬੰਦੂਕ ਨਾਲ ਖੁਦ ਨੂੰ ਹੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਪਤਾ ਲੱਗਾ ਹੈ ਕਿ ਗੰਨਮੈਨ ਕਿਸੇ ਪਰਿਵਾਰਕ ਵਿਵਾਦ ਦੇ ਕਾਰਣ ਪਰੇਸ਼ਾਨ ਸੀ ਅਤੇ ਚਾਰ ਦਿਨ ਦੀ ਛੁੱਟੀ ਕੱਟ ਕੇ ਵਾਪਸ ਪਰਤਿਆ ਸੀ। ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਵਿਧਾਇਕ ਇਕ ਮੰਦਰ ਵਿਚ ਮੱਥਾ ਟੇਕਣ ਲਈ ਗਏ ਹੋਏ ਸਨ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਤਪੁਰ ਦਾ ਰਹਿਣ ਵਾਲਾ ਪਵਨ ਕੁਮਾਰ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਗੰਨਮੈਨ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਸਦਾ ਵਿਆਹ ਹੋਇਆ ਸੀ। ਪੁਲਿਸ ਜਾਂਚ ਵਿਚ ਸਾਹਮਣੇ ਆ ਰਿਹਾ ਹੈ ਕਿ ਗੰਨਮੈਨ ਪਵਨ ਕੁਮਾਰ ਦੇ ਘਰ ’ਚ ਕਿਸੇ ਗੱਲ ਲੈ ਕੇ ਵਿਵਾਦ ਚੱਲ ਰਿਹਾ ਸੀ ਅਤੇ ਉਹ ਪਰੇਸ਼ਾਨ ਸੀ। ਵਿਧਾਇਕ ਅੰਗੁਰਾਲ ਨੇ ਗੰਨਮੈਨ ਪਵਨ ਕੁਮਾਰ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪਵਨ ਕੁਮਾਰ ਨੇ ਅਜਿਹਾ ਕਦਮ ਕਿਉਂ ਚੁੱਕਿਆ, ਇਸ ਨੂੰ ਲੈ ਕੇ ਉਹ ਚਿੰਤਤ ਹਨ।

 

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।