0.9 C
Toronto
Tuesday, January 6, 2026
spot_img
Homeਪੰਜਾਬਸੁਰੱਖਿਆ ਵਾਪਸੀ ’ਤੇ ਭਗਵੰਤ ਮਾਨ ਸਰਕਾਰ ਦਾ ਯੂ-ਟਰਨ

ਸੁਰੱਖਿਆ ਵਾਪਸੀ ’ਤੇ ਭਗਵੰਤ ਮਾਨ ਸਰਕਾਰ ਦਾ ਯੂ-ਟਰਨ

40 ਅਹਿਮ ਵਿਅਕਤੀਆਂ ਦੀ ਸੁਰੱਖਿਆ ਫਿਰ ਕੀਤੀ ਬਹਾਲ
ਹਾਈਕੋਰਟ ਨੇ 424 ਵੀਆਈਪੀਜ਼ ਦੀ ਸੁਰੱਖਿਆ ਮੁੜ ਬਹਾਲ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ ਦਿਨੀਂ ਅਹਿਮ 424 ਵਿਅਕਤੀਆਂ ਦੀ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਸਵਾਲਾਂ ਵਿਚ ਘਿਰੀ ਹੋਈ ਹੈ। ਹੁਣ ਭਗਵੰਤ ਮਾਨ ਸਰਕਾਰ ਨੇ ਆਪਣੇ ਫੈਸਲੇ ’ਤੇ ਯੂ ਟਰਨ ਲਿਆ ਹੈ। ਬੈਕਫੁੱਟ ਵੱਲ ਨੂੰ ਵਧ ਰਹੀ ਪੰਜਾਬ ਸਰਕਾਰ ਨੇ ਹੁਣ 40 ਵੀਆਈਪੀ ਵਿਅਕਤੀਆਂ ਦੀ ਸੁਰੱਖਿਆ ਫਿਰ ਤੋਂ ਬਹਾਲ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਲੰਘੇ ਸ਼ਨੀਵਾਰ ਨੂੰ 424 ਅਹਿਮ ਵਿਅਕਤੀਆਂ ਦੀ ਸੁਰੱਖਿਆ ਘਟਾ ਦਿੱਤੀ ਸੀ ਅਤੇ ਸਰਕਾਰ ਦਾ ਇਹ ਫੈਸਲਾ ਜਨਤਕ ਵੀ ਹੋ ਗਿਆ ਸੀ। ਸਰਕਾਰ ਨੇ ਹੋਈ ਆਪਣੀ ਗਲਤੀ ਤੋਂ ਸਬਕ ਲੈਂਦਿਆਂ ਹੁਣ 40 ਅਹਿਮ ਵਿਅਕਤੀਆਂ ਦੀ ਸੁਰੱਖਿਆ ਮੁੜ ਬਹਾਲ ਕੀਤੀ ਹੈ। ਪੰਜਾਬ ਸਰਕਾਰ ਨੇ ਧਾਰਮਿਕ ਵਿਅਕਤੀਆਂ ਦੀ ਸੁਰੱਖਿਆ ਵੀ ਮੁੜ ਬਹਾਲ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਇਸ ਦੇ ਚੱਲਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਜਿਨ੍ਹਾਂ 424 ਅਹਿਮ ਵਿਅਕਤੀਆਂ ਦੀ ਸੁਰੱਖਿਆ ਵਾਪਸ ਲਈ ਹੈ, ਉਨ੍ਹਾਂ ਦੀ ਸੁਰੱਖਿਆ ਮੁੜ ਬਹਾਲ ਕਰੋ। ਇਸੇ ਦੌਰਾਨ ਪੰਜਾਬ ਸਰਕਾਰ ਵਲੋਂ ਹਾਈਕੋਰਟ ’ਚ ਕਿਹਾ ਗਿਆ ਕਿ 7 ਜੂਨ ਤੋਂ ਬਾਅਦ ਇਨ੍ਹਾਂ ਸਾਰੇ 424 ਵਿਅਕਤੀਆਂ ਦੀ ਸੁਰੱਖਿਆ ਮੁੜ ਬਹਾਲ ਕਰ ਦਿੱਤੀ ਜਾਵੇਗੀ।

RELATED ARTICLES
POPULAR POSTS