0.9 C
Toronto
Tuesday, January 6, 2026
spot_img
Homeਭਾਰਤਸਿੱਖ ਸਦਭਾਵਨਾ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਰੀਆਂ ਸੀਟਾਂ...

ਸਿੱਖ ਸਦਭਾਵਨਾ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਰੀਆਂ ਸੀਟਾਂ ‘ਤੇ ਚੋਣ ਲੜਨ ਦਾ ਕੀਤਾ ਐਲਾਨ

102017 ‘ਚ ਹੋਣੀਆਂ ਹਨ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸਿੱਖ ਸਦਭਾਵਨਾ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਾਰੀਆਂ ਹੀ ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਲਈ ਮੁਢਲੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਐਲਾਨ ਦਿੱਲੀ ਪਹੁੰਚੇ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਬਲਦੇਵ ਸਿੰਘ ਵਡਾਲਾ ਨੇ ਕੀਤਾ ਹੈ।
ਵਡਾਲਾ ਨੇ ਕਿਹਾ ਕਿ ਸਿੱਖ ਸਦਭਾਵਨਾ ਦਲ ਨੇ ਪਿਛਲੇ ਸਮੇਂ ਪੰਥਕ ਆਗੂਆਂ ਵਿਚ ਆਈਆਂ ਗਿਰਾਵਟਾਂ ਤੋਂ ਬਾਅਦ ਗੁਰਦੁਆਰਾ ਪ੍ਰਬੰਧ ਸੁਧਾਰ ਦੀ ਲਹਿਰ ਵੀ ਸ਼ੁਰੂ ਕੀਤੀ ਹੋਈ ਹੈ। ਜਿਸ ਨੂੰ ਪੰਜਾਬ ਤੇ ਦੇਸ਼ ਦੇ ਹਰ ਸੂਬੇ ਸਮੇਤ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਵਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਨੇ ਇਸ ਲਹਿਰ ਨੂੰ ਕਾਮਯਾਬ ਕਰਨ ਲਈ ਦਲ ਨੂੰ ਹਰ ਮਦਦ ਦੇਣ ਦਾ ਭਰੋਸਾ ਵੀ ਦਿੱਤਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ઠ2017 ਵਿੱਚ ਹੋਣਗੀਆਂ। ਚੋਣਾਂ ਤੋਂ ਪਹਿਲਾਂ ਮੈਦਾਨ ਵਿਚ ਨਿਤਰਨ ਦੇ ਐਲਾਨ ਨਾਲ ਉਨ੍ਹਾਂ ਦਿੱਲੀ ਵਿੱਚ ਵਸਦੇ ਸਮੂਹ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਹੈ, ਕਿ ਆਪਣੇ ਹੱਕ ਦਾ ਇਸਤੇਮਾਲ ਕਰਨ ਤੇ ਸਹੀ ਪਾਰਟੀ ਦੀ ਚੋਣ ਕਰਨ ਲਈ ਆਪਣੀਆਂ ਵੋਟਾਂ ਬਨਾਉਣ।

RELATED ARTICLES
POPULAR POSTS