ਕਿਹਾ, ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਜਾਣਾ ਚਾਹੀਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਗੱਲਬਾਤ ਕਰਦਿਆਂ ਕਿਹਾ ਕਿ “ਸੁਖਬੀਰ ਸਿੰਘ ਬਾਦਲ ਨੂੰ ਚੋਣਾਂ ਲਈ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕਰਨਾ ਚਾਹੀਦਾ ਹੈ ਤੇ ਉਹ ਹੀ ਅਗਲੀ ਸਰਕਾਰ ਵਿਚ ਸਾਡੇ ਮੁੱਖ ਮੰਤਰੀ ਬਣਨਗੇ। ਉਨ੍ਹਾਂ ਕਿਹਾ ਕਿ ਇਸ ਬਾਰੇ ਫੈਸਲਾ ਪਾਰਟੀ ਲੀਡਰਸ਼ਿਪ ਨੇ ਕਰਨਾ ਹੈ ਪਰ ਮੇਰੀ ਨਿੱਜੀ ਰਾਇ ਹੈ ਕਿ ਸੁਖਬੀਰ ਬਾਦਲ ਨੂੰ ਅੱਗੇ ਲਿਆਉਣ ਦਾ ਸਮਾਂ ਆ ਗਿਆ ਹੈ।
ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤਜ਼ਰਬੇਕਾਰ ਨੇਤਾ ਹਨ ਤੇ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਦੇਣ ਹੈ ਪਰ ਸੁਖਬੀਰ ਬਾਦਲ ਨੇ ਵੀ ਪੰਜਾਬ ਦੇ ਵਿਕਾਸ ਲਈ ਬਿਜਲੀ ਸਰਪੱਲਸ ਜਿਹੇ ਵੱਡੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਗੇ ਲਿਜਾਣ ਲਈ ਸੁਖਬੀਰ ਬਾਦਲ ਵੱਡੀ ਭੂਮਿਕਾ ਨਿਭਾਅ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਹਵਾ ਨਿਕਲ ਚੁੱਕੀ ਹੈ ਤੇ ਲੋਕ ‘ਆਪ’ ਦੇ ਆਗੂਆਂ ‘ਤੇ ਭ੍ਰਿਸ਼ਟਾਚਾਰ, ਜਿਨਸੀ ਸੋਸ਼ਣ ਆਦਿ ਨੂੰ ਲੈ ਕੇ ਸਵਾਲ ਖੜ੍ਹੇ ਕਰ ਰਹੇ ਹਨ। ਮਲੂਕਾ ਨੇ ਕਿਹਾ ਕਿ ਕੇਜਰੀਵਾਲ ਦੇ ਸਰਵੇਖਣ ਝੂਠੇ ਹਨ ਤੇ ਸੂਬੇ ਵਿਚ ਅਕਾਲੀ ਦਲ-ਭਾਜਪਾ ਗਠਜੋੜ ਹੀ ਅਗਲੀ ਸਰਕਾਰ ਬਣਾਵੇਗਾ। ਮਲੂਕਾ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਤੀਜੀ ਵਾਰ ਅਕਾਲੀ ਦਲ-ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦਾ ਮੁਕਾਬਲਾ ਕਾਂਗਰਸ ਨਾਲ ਹੋਵੇਗਾ।
Check Also
ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ
ਗਿਆਨੀ ਜਗਤਾਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ …