ਪਟੇਲ ਨੇ ਕੋਬਾ ਤੋਂ ਭਾਜਪਾ ਦਫ਼ਤਰ ਕਮਲਮ ਤੱਕ ਕੱਢਿਆ ਰੋਡ ਸ਼ੋਅ
ਅਹਿਮਦਾਬਾਦ/ਬਿਊਰੋ ਨਿਊਜ਼ : ਪਾਟੀਦਾਰ ਆਗੂ ਹਾਰਦਿਕ ਪਟੇਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਪਟੇਲ ਨੇ ਦੋ ਹਫਤੇ ਪਹਿਲਾਂ ਕਾਂਗਰਸ ਨੂੰ ਅਲਵਿਦਾ ਆਖ ਦਿੱਤੀ ਸੀ। ਗੁਜਰਾਤ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਤੋਂ ਪਹਿਲਾਂ ਇਹ ਪੇਸ਼ਕਦਮੀ ਅਜਿਹੇ ਮੌਕੇ ਹੋਈ ਹੈ ਜਦੋਂ ਭਾਜਪਾ ਸੂਬੇ ਦੀ ਸੱਤਾ ‘ਤੇ ਆਪਣਾ ਕਬਜਾ ਕਾਇਮ ਰੱਖਣ ਲਈ ਹੱਥ ਪੈਰ ਮਾਰ ਰਹੀ ਹੈ। 182 ਮੈਂਬਰੀ ਗੁਜਰਾਤ ਵਿਧਾਨ ਸਭਾ ਲਈ ਚੋਣਾਂ ਇਸ ਸਾਲ ਦਸੰਬਰ ਵਿੱਚ ਹੋਣੀਆਂ ਹਨ। ਇਕ ਸਮੇਂ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਡੇ ਆਲੋਚਕ ਰਹੇ ਪਟੇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਭਾਜਪਾ ਵਿੱਚ ਸ਼ਾਮਲ ਹੋਣ ਲਈ ਕਿਸੇ ਚੋਣ ਟਿਕਟ ਦੀ ਉਮੀਦ ਨਹੀਂ ਰੱਖੀ ਤੇ ਉਹ ਪਾਰਟੀ ਦੇ ‘ਸਾਧਾਰਨ ਵਰਕਰ’ ਅਤੇ ‘ਸਿਪਾਹੀ’ ਵਜੋਂ ਕੰਮ ਕਰਨਗੇ। ਪਟੇਲ ਨੇ ਕਿਹਾ ਕਿ ਉਸ ਨੇ ਕਾਂਗਰਸ ਛੱਡੀ ਕਿਉਂਕਿ ”ਉਹ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਨਹੀਂ ਕਰਦੀ ਤੇ ਇਸ ਨੇ ਕਰੋੜਾਂ ਹਿੰਦੂਆਂ ਨਾਲ ਜੁੜੇ ਧਾਰਮਿਕ ਮੁੱਦਿਆਂ ਤੋਂ ਦੂਰੀ ਬਣਾ ਰੱਖੀ ਹੈ।” ਗੁਜਰਾਤ ਭਾਜਪਾ ਦੇ ਪ੍ਰਧਾਨ ਸੀ.ਆਰ.ਪਾਟਿਲ ਤੇ ਸਾਬਕਾ ਉਪ ਮੁੱਖ ਮੰਤਰੀ ਨਿਤਿਨ ਪਟੇਲ ਨੇ ਪਟੇਲ (28) ਦਾ ਪਾਰਟੀ ਵਿੱਚ ਸਵਾਗਤ ਕੀਤਾ। ਪਟੇਲ ਨੂੰ ਭਾਜਪਾ ਦੇ ਸਟੇਟ ਯੂਨਿਟ ਹੈੱਡਕੁਆਰਟਰ ‘ਕਮਲਮ’ ਵਿੱਚ ਰੱਖੇ ਸਮਾਗਮ ਦੌਰਾਨ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ।
ਪਟੇਲ ਸਾਲ 2015 ਵਿੱਚ ਸੂਬੇ ਵਿੱਚ ਪਾਟੀਦਾਰ ਭਾਈਚਾਰੇ ਲਈ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਸੁਰੂ ਕੀਤੇ ਅੰਦੋਲਨ ਦੌਰਾਨ ਸੁਰਖੀਆਂ ‘ਚ ਆਇਆ ਸੀ।
Check Also
ਮੋਦੀ ਸਰਕਾਰ ਦੇ ਭਾਰਤ ’ਚ ਬਰਾਬਰੀ ਦੇ ਦਾਅਵੇ ਨੂੰ ਕਾਂਗਰਸ ਨੇ ਕੀਤਾ ਖਾਰਜ – ਜੈਰਾਮ ਰਮੇਸ਼ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੁਨੀਆ …