Breaking News
Home / ਭਾਰਤ / ਕਸ਼ਮੀਰ ‘ਚ ਟਾਰਗੇਟ ਕਿਲਿੰਗ ਦੇ ਮਾਮਲੇ ਵਧੇ

ਕਸ਼ਮੀਰ ‘ਚ ਟਾਰਗੇਟ ਕਿਲਿੰਗ ਦੇ ਮਾਮਲੇ ਵਧੇ

ਰਾਜਸਥਾਨੀ ਬੈਂਕ ਮੈਨੇਜਰ ਦੀ ਬੈਂਕ ‘ਚ ਹੀ ਹੱਤਿਆ
ਸ੍ਰੀਨਗਰ : ਕਸ਼ਮੀਰ ਵਿਚ ਅਣਪਛਾਤੇ ਵਿਅਕਤੀਆਂ ਨੇ ਇਕ ਹੋਰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਦਿੱਤਾ ਹੈ। ਰਾਜਸਥਾਨ ਦੇ ਰਹਿਣ ਵਾਲੇ ਬੈਂਕ ਮੈਨੇਜਰ ਦੀ ਅੱਜ ਵੀਰਵਾਰ ਨੂੰ ਕੁਲਗਾਮ ਵਿਚ ਬੈਂਕ ਦੇ ਅੰਦਰ ਦਾਖਲ ਹੋ ਕੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਅਜੇ ਤਿੰਨ ਦਿਨ ਪਹਿਲਾਂ ਕੁਲਗਾਮ ਵਿਚ ਹੀ ਇਕ ਟੀਚਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਲਾਕਾਈ ਦਿਹਾਤੀ ਬੈਂਕ ਦੇ ਅਧਿਕਾਰੀਆਂ ਨੇ ਕਿਹਾ ਕਿ ਮੋਹਨਪੋਰਾ ਬ੍ਰਾਂਚ ਵਿਚ ਵਿਜੇ ਕੁਮਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰੀ ਹੈ। ਦੱਸਿਆ ਗਿਆ ਕਿ ਗੰਭੀਰ ਹਾਲਤ ਵਿਚ ਵਿਜੇ ਕੁਮਾਰ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਜਾਨ ਨਹੀਂ ਬਚ ਸਕੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜੰਮੂ ਕਸ਼ਮੀਰ ਵਿਚ ਇਕ ਮਹੀਨੇ ਦੇ ਅੰਦਰ ਹੀ 6 ਟਾਰਗੇਟ ਕਿਲਿੰਗ ਦੇ ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਦੇਖਦਿਆਂ ਕਸ਼ਮੀਰ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਜਿਸ ਕਾਰਨ ਕਰੀਬ 125 ਹਿੰਦੂ ਪਰਿਵਾਰ ਵਾਦੀ ‘ਚੋਂ ਹਿਜਰਤ ਕਰ ਗਏ ਹਨ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹੋਇਆ ਕਰੋਨਾ
ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਰੋਨਾ ਪਾਜੇਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੂੰ ਹਲਕਾ ਬੁਖਾਰ ਹੈ। ਸੋਨੀਆ ਗਾਂਧੀ ਦੇ ਕਰੋਨਾ ਪਾਜੇਟਿਵ ਆਉਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਲਖਨਊ ਦਾ ਦੋ ਦਿਨਾ ਦੌਰਾ ਵਿਚਾਲੇ ਛੱਡ ਕੇ ਦਿੱਲੀ ਪਰ ਆਏ ਹਨ। ਰਣਦੀਪ ਸੁਰਜੇਵਾਲਾ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਉਹ ਕਰੋਨਾ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕੇ ਬੁਖਾਰੇ ਤੋਂ ਬਾਅਦ ਉਨ੍ਹਾਂ ਦਾ ਕਰੋਨਾ ਟੈਸਟ ਕਰਵਾਇਆ ਗਿਆ ਸੀ, ਜਿਸ ਵਿਚ ਉਹ ਪਾਜੇਟਿਵ ਪਾਏ ਗਏ।

Check Also

ਪੀਐਮ ਨਰਿੰਦਰ ਮੋਦੀ ਨੇ ਕੀਤਾ ਅਹਿਮਦਾਬਾਦ ਮੈਟਰੋ ਵਿੱਚ ਸਫਰ

  ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦੇ ਦੂਜੇ ਫੇਜ਼ ਦਾ ਕੀਤਾ ਗਿਆ ਉਦਘਾਟਨ ਅਹਿਮਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ …