9.6 C
Toronto
Saturday, November 8, 2025
spot_img
Homeਪੰਜਾਬ'ਆਪ' ਵਿਧਾਇਕ ਦੇ ਗੰਨਮੈਨ ਨੇ ਖੁਦ ਨੂੰ ਮਾਰੀ ਗੋਲੀ

‘ਆਪ’ ਵਿਧਾਇਕ ਦੇ ਗੰਨਮੈਨ ਨੇ ਖੁਦ ਨੂੰ ਮਾਰੀ ਗੋਲੀ

ਕੋਠੀ ਵਿਚ ਇਕੱਲਾ ਹੀ ਸੀ ਗੰਨਮੈਨ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਵੈਸਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਘਰ ‘ਚ ਅੱਜ ਵੀਰਵਾਰ ਨੂੰ ਉਨ੍ਹਾਂ ਦੇ ਗੰਨਮੈਨ ਨੇ ਆਪਣੀ ਬੰਦੂਕ ਨਾਲ ਖੁਦ ਨੂੰ ਹੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਪਤਾ ਲੱਗਾ ਹੈ ਕਿ ਗੰਨਮੈਨ ਕਿਸੇ ਪਰਿਵਾਰਕ ਵਿਵਾਦ ਦੇ ਕਾਰਣ ਪਰੇਸ਼ਾਨ ਸੀ ਅਤੇ ਚਾਰ ਦਿਨ ਦੀ ਛੁੱਟੀ ਕੱਟ ਕੇ ਵਾਪਸ ਪਰਤਿਆ ਸੀ। ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਵਿਧਾਇਕ ਇਕ ਮੰਦਰ ਵਿਚ ਮੱਥਾ ਟੇਕਣ ਲਈ ਗਏ ਹੋਏ ਸਨ।
ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਤਪੁਰ ਦਾ ਰਹਿਣ ਵਾਲਾ ਪਵਨ ਕੁਮਾਰ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਗੰਨਮੈਨ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਸਦਾ ਵਿਆਹ ਹੋਇਆ ਸੀ। ਪੁਲਿਸ ਜਾਂਚ ਵਿਚ ਸਾਹਮਣੇ ਆ ਰਿਹਾ ਹੈ ਕਿ ਗੰਨਮੈਨ ਪਵਨ ਕੁਮਾਰ ਦੇ ਘਰ ‘ਚ ਕਿਸੇ ਗੱਲ ਲੈ ਕੇ ਵਿਵਾਦ ਚੱਲ ਰਿਹਾ ਸੀ ਅਤੇ ਉਹ ਪਰੇਸ਼ਾਨ ਸੀ। ਵਿਧਾਇਕ ਅੰਗੁਰਾਲ ਨੇ ਗੰਨਮੈਨ ਪਵਨ ਕੁਮਾਰ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪਵਨ ਕੁਮਾਰ ਨੇ ਅਜਿਹਾ ਕਦਮ ਕਿਉਂ ਚੁੱਕਿਆ, ਇਸ ਨੂੰ ਲੈ ਕੇ ਉਹ ਚਿੰਤਤ ਹਨ।

RELATED ARTICLES
POPULAR POSTS