ਚੰਡੀਗੜ੍ਹ : ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕਿਸਾਨ ਸੰਘਰਸ਼ ਕਮੇਟੀ, ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ), ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੀ ਮੀਟਿੰਗ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵਿਚਾਰ ਕੀਤਾ ਗਿਆ ਕਿ ਮੌਜੂਦਾ ਹਾਲਾਤ ਵਿੱਚ ਸਾਂਝੇ ਕਿਸਾਨ ਮੋਰਚੇ ਦੀ ਏਕਤਾ ਸਭ ਤੋਂ ਅਹਿਮ ਹੈ। ਸਿਧਾਂਤਾਂ ‘ਤੇ ਆਧਾਰਿਤ ਏਕਤਾ ਲਈ ਪੰਜ ਸੰਗਠਨ ਹਮੇਸ਼ਾ ਯਤਨਸ਼ੀਲ ਰਹਿਣਗੇ। ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਜਥੇਬੰਦੀਆਂ ਨੇ ਪੰਜਾਬ ਦੀ ਸਮੁੱਚੀ ਵਾਹੀਯੋਗ ਜ਼ਮੀਨ ਲਈ ਨਹਿਰੀ ਪਾਣੀ ਦੀ ਮੰਗ ਸਬੰਧੀ 5 ਅਗਸਤ ਨੂੰ ਮੁਹਾਲੀ ਵਿਖੇ ਵਿਸ਼ਾਲ ਰੈਲੀ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਕਿਸਾਨ ਆਗੂ ਕੰਵਲਪ੍ਰੀਤ ਸਿੰਘ ਪੰਨੂ, ਸੁਖਜਿੰਦਰ ਸਿੰਘ ਮਹੂ, ਗੁਰਦੇਵ ਸਿੰਘ, ਹਾਜ਼ਰ ਸਨ।