16.6 C
Toronto
Saturday, September 5, 2026
spot_img
Homeਪੰਜਾਬਸੁਖਪਾਲ ਖਹਿਰਾ ਵੱਲੋਂ ਆਪਣੀ ਸੁਰੱਖਿਆ ਵਧਾਉਣ ਲਈ ਡੀਜਪੀ ਨੂੰ ਪੱਤਰ

ਸੁਖਪਾਲ ਖਹਿਰਾ ਵੱਲੋਂ ਆਪਣੀ ਸੁਰੱਖਿਆ ਵਧਾਉਣ ਲਈ ਡੀਜਪੀ ਨੂੰ ਪੱਤਰ

ਸੁਖਪਾਲ ਖਹਿਰਾ ਵੱਲੋਂ ਆਪਣੀ ਸੁਰੱਖਿਆ ਵਧਾਉਣ ਲਈ ਡੀਜਪੀ ਨੂੰ ਪੱਤਰਕਿਹਾ : ਕੋਈ ਨੁਕਸਾਨ ਹੋਇਆ ਤਾਂ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰ
ਜਲੰਧਰ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੂੰ ਸੂਬੇ ਦੇ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਆਪਣੀ ਸੁਰੱਖਿਆ ਵਧਾਉਣ ਲਈ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਜਾਂ ਉਨ੍ਹਾਂ ਦੇ ਪਰਿਵਾਰ ਦਾ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪੁਲਿਸ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਹਫ਼ਤਿਆਂ ਵਿੱਚ ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਨਾਜ਼ੁਕ ਬਣ ਚੁੱਕੀ ਹੈ, ਜਿਸ ਦੀ ਉਦਾਹਰਨ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਹੈ। ਖਹਿਰਾ ਨੇ ਕਿਹਾ ਕਿ ਜਦੋਂ ਉਹ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਹ ਪੰਜਾਬੀਆਂ ਦੇ ਹੱਕਾਂ ਦੀ ਗੱਲ ਜ਼ੋਰਦਾਰ ਢੰਗ ਨਾਲ ਉਠਾਉਂਦੇ ਰਹੇ। ਕਾਂਗਰਸੀ ਵਿਧਾਇਕ ਨੇ ਡੀਜੀਪੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਇਸ ਤੋਂ ਇਲਾਵਾ ਜਦੋਂ ਉਨ੍ਹ੍ਵਾਂ ਨੇ ਕਾਨੂੰਨ ਅਤੇ ਇਸ ਦੇ ਅਧੀਨ ਨਿਰਦੋਸ਼ਾਂ ਨੂੰ ਝੂਠੇ ਕੇਸਾਂ ਵਿੱਚ ਫਸਾਏ ਜਾਣ ਖਿਲਾਫ ਆਵਾਜ਼ ਬੁਲੰਦ ਕੀਤੀ ਸੀ ਤਾਂ ਕੱਟੜਵਾਦੀ ਸੰਸਥਾਵਾਂ ਤੇ ਵਿਅਕਤੀਆਂ ਵੱਲੋਂ ਉਸ ਦੀ ਆਵਾਜ਼ ਦਬਾਉਣ ਲਈ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਸਬੰਧੀ ਉਨ੍ਹਾਂ ਨੇ ਏਡੀਜੀਪੀ ਸਕਿਉਰਟੀ ਨੂੰ 11 ਜੁਲਾਈ 2020 ਅਤੇ ਡੀਜੀਪੀ ਦਫ਼ਤਰ ਨੂੰ 16 ਨਵੰਬਰ 2020 ਅਤੇ 28 ਜੂਨ 2021 ਨੂੰ ਪੱਤਰ ਲਿਖ ਕੇ ਜਾਣੂ ਕਰਵਾ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਹੁਣ ਵੀ ਉਸ ਵੱਲੋਂ ਪੰਜਾਬ ਦੇ ਮਸਲਿਆਂ ਅਤੇ ਭੂ ਮਾਫ਼ੀਆ, ਰੇਤ ਮਾਫ਼ੀਆ, ਕੇਬਲ ਮਾਫ਼ੀਆ, ਡੇਰਾਵਾਦ ਅਤੇ ਬੇਰੁਜ਼ਗਾਰੀ ਖਿਲਾਫ ਜਮਹੂਰੀ ਢੰਗ ਨਾਲ ਲੜਾਈ ਲੜਨ ਦੀ ਜੱਦੋ-ਜਹਿਦ ਜਾਰੀ ਹੈ। ਸੁਖਪਾਲ ਸਿੰਘ ਖਹਿਰਾ ਨੇ ਡੀਜੀਪੀ ਨੂੰ ਪੱਤਰ ਵਿੱਚ ਦੱਸਿਆ ਕਿ ਉਨ੍ਹਾਂ ਦੀ ਇੱਕ ਰਿਹਾਇਸ਼ ਪਿੰਡ ਰਾਮਗੜ੍ਹ ਥਾਣਾ ਭੁਲੱਥ, ਜ਼ਿਲ੍ਹਾ ਕਪੂਰਥਲਾ ਅਤੇ ਦੂਜੀ ਰਿਹਾਇਸ਼ ਚੰਡੀਗੜ੍ਹ ਵਿੱਚ ਹੈ। ਜਾਣਕਾਰੀ ਮੁਤਾਬਿਕ ਸੁਖਪਾਲ ਸਿੰਘ ਖਹਿਰਾ ਨੇ ਇਸ ਪੱਤਰ ਦੀ ਕਾਪੀ ਏਡੀਜੀਪੀ (ਸੁਰੱਖਿਆ) ਸ਼ਰਦ ਸੱਤਿਆ ਚੌਹਾਨ ਨੂੰ ਵੀ ਭੇਜੀ ਹੈ।

RELATED ARTICLES
POPULAR POSTS