4.8 C
Toronto
Thursday, October 16, 2025
spot_img
Homeਪੰਜਾਬ'ਆਪ' ਵਿਧਾਇਕ ਡਾ. ਬਲਬੀਰ ਸਿੰਘ ਨੂੰ ਸੈਸ਼ਨ ਕੋਰਟ ਤੋਂ ਰਾਹਤ

‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੂੰ ਸੈਸ਼ਨ ਕੋਰਟ ਤੋਂ ਰਾਹਤ

ਰੂਪਨਗਰ : ਹਲਕਾ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੂੰ ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਇੱਕ ਹੋਰ ਵਿਅਕਤੀ ਸਮੇਤ ਜ਼ਮੀਨੀ ਝਗੜੇ ਦੇ ਸਬੰਧ ਵਿੱਚ ਰੂਪਨਗਰ ਦੀ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ‘ਤੇ ਸੈਸ਼ਨ ਅਦਾਲਤ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਬਲਬੀਰ ਸਿੰਘ ਵੱਲੋਂ ਦਾਇਰ ਅਪੀਲ ‘ਤੇ ਸੁਣਵਾਈ ਕਰਦਿਆਂ ਐਡੀਸ਼ਨਲ ਸੈਸ਼ਨ ਜੱਜ ਬੀਐਸ ਰੋਮਾਣਾ ਨੇ ਹੇਠਲੀ ਅਦਾਲਤ ਤੋਂ ਰਿਕਾਰਡ ਤਲਬ ਕਰ ਲਿਆ ਹੈ ਅਤੇ ਹੇਠਲੀ ਅਦਾਲਤ ਵੱਲੋਂ 23 ਮਈ ਨੂੰ ਡਾ. ਬਲਬੀਰ ਸਿੰਘ ਤੇ 3 ਹੋਰਨਾਂ ਨੂੰ ਸੁਣਾਈ ਗਈ ਤਿੰਨ-ਤਿੰਨ ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ। ਦੱਸਣਯੋਗ ਹੈ ਕਿ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਅਤੇ ਪੁੱਤਰ ਤੋਂ ਇਲਾਵਾ ਜ਼ਮੀਨ ਦੇ ਬਟਾਵੇ ਦਾ ਆਪਣੇ ਸਾਢੂ ਅਤੇ ਸਾਲੀ ਨਾਲ ਚਮਕੌਰ ਸਾਹਿਬ ਨੇੜਲੇ ਪਿੰਡ ਟੱਪਰੀਆਂ ਦਿਆਲ ਸਿੰਘ ‘ਚ ਸਥਿਤ ਜ਼ਮੀਨ ਨੂੰ ਪਾਣੀ ਲਾਉਣ ਦੀ ਵਾਰੀ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਮਗਰੋਂ ਹੇਠਲੀ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਕਾਰਨ ਡਾ. ਬਲਬੀਰ ਸਿੰਘ ਦੀ ਵਿਧਾਇਕੀ ਖਤਰੇ ਵਿੱਚ ਪੈ ਗਈ ਸੀ। ਇਸੇ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ ਨੇ ਪਟਿਆਲਾ ‘ਚ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਨਿਆਂ ਪ੍ਰਣਾਲੀ ‘ਚ ਅਥਾਹ ਵਿਸ਼ਵਾਸ ਹੈ।

 

RELATED ARTICLES
POPULAR POSTS