ਚੰਡੀਗੜ੍ਹ : ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਚੰਡੀਗੜ੍ਹ ਵਿਚ ਦਾਖਲ ਕਰ ਦਿੱਤੇ ਹਨ।
ਵਿਧਾਨ ਸਭਾ ਸਕੱਤਰੇਤ ਵਿੱਚ ਰਿਟਰਨਿੰਗ ਅਫਸਰ ਕੋਲ ਪਰਚੇ ਭਰਨ ਸਮੇਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਪੰਜਾਬ ਤੋਂ ਰਾਜ ਸਭਾ ਦੇ ਦੋ ਮੈਂਬਰਾਂ ਦੀ ਚੋਣ ਹੋਣ ਜਾ ਰਹੀ ਹੈ ਤੇ ਦੋਵਾਂ ਸੀਟਾਂ ਲਈ ਆਮ ਆਦਮੀ ਪਾਰਟੀ ਨੇ ਉਕਤ ਵਿਅਕਤੀਆਂ ਨੂੰ ਉਮੀਦਵਾਰ ਐਲਾਨਿਆ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕਾਂ ਦੀ ਗਿਣਤੀ ਦੇ ਹਿਸਾਬ ਨਾਲ ਉਕਤ ਦੋਹਾਂ ਸ਼ਖਸੀਅਤਾਂ ਦਾ ਬਿਨਾਂ ਮੁਕਾਬਲਾ ਚੁਣਿਆ ਜਾਣਾ ਤੈਅ ਹੈ। ਇਸ ਤੋਂ ਪਹਿਲਾਂ ਅਪਰੈਲ ਮਹੀਨੇ ਵਿੱਚ ਆਮ ਆਦਮੀ ਪਾਰਟੀ ਦੇ ਹੀ ਚਾਰ ਮੈਂਬਰ ਰਾਜ ਸਭਾ ਲਈ ਚੁਣੇ ਗਏ ਸਨ। ਇਹ ਦੋਵੇਂ ਸੀਟਾਂ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਅਤੇ ਕਾਂਗਰਸ ਦੀ ਅੰਬਿਕਾ ਸੋਨੀ ਦੇ ਕਾਰਜਕਾਲ ਦੀ ਮਿਆਦ ਮੁੱਕਣ ਮਗਰੋਂ ਖਾਲੀ ਹੋ ਰਹੀਆਂ ਹਨ। ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਨੂੰ 92 ਸੀਟਾਂ ਦਾ ਭਾਰੀ ਬਹੁਮਤ ਮਿਲਿਆ ਸੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …