ਜੰਗ ਦਾ ਮਾਹੌਲ ਬਣਾ ਕੇ ਚੋਣਾਂ ਅੱਗੇ ਪਵਾਉਣਾ ਚਾਹੁੰਦੀ ਹੈ ਅਕਾਲੀ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
“ਜੰਗ ਦਾ ਮਾਹੌਲ ਬਣਾ ਕੇ ਅਕਾਲੀ ਸਰਕਾਰ ਚੋਣਾਂ ਅੱਗੇ ਪਵਾਉਣਾ ਚਾਹੁੰਦੀ ਹੈ ਤਾਂ ਕਿ ਛੇ ਮਹੀਨੇ ਹੋਰ ਰਾਜ ਕੀਤਾ ਜਾ ਸਕੇ।” ਇਹ ਗੱਲ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਕੁਮਾਰ ਜਾਖੜ ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਬਿਨਾ ਗੱਲ ਤੋਂ ਸਰਹੱਦ ਦੇ ਲੋਕਾਂ ਨੂੰ ਤੰਗ ਕੀਤਾ ਹੈ ਤੇ ਸਰਕਾਰ ਨੂੰ ਚੋਣਾਂ ਵਿਚ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਸਰਕਾਰ ਦੇ ਕਾਲੇ ਕਾਰਨਾਮਿਆਂ ਤੋਂ ਜਾਣੂ ਹਨ ਤੇ ਉਹ ਕਦੇ ਵੀ ਅਕਾਲੀ ਦਲ ਨੂੰ ਮੁੜ ਮੂੰਹ ਨਹੀਂ ਲਾਉਣਗੇ।
ਜਾਖੜ ਨੇ ਕਿਹਾ ਕਿ ਹਾਲ ਇਹ ਹੈ ਲੋਕਾਂ ਦੀ ਸਰਕਾਰ ਪ੍ਰਤੀ ਇੰਨੀ ਬੇਵਿਸ਼ਵਾਸ਼ੀ ਵਧ ਚੁੱਕੀ ਹੈ ਕਿ ਉਹ ਸਰਹੱਦੀ ਇਲਾਕੇ ਛੱਡਣ ਨੂੰ ਤਿਆਰ ਨਹੀਂ ਕਿਉਂਕਿ ਲੋਕਾਂ ਨੂੰ ਪਤਾ ਹੈ ਕਿ ਸਰਕਾਰ ਝੂਠ ਬੋਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਤੀ ਵਧਦੀ ਬੇਵਿਸ਼ਵਾਸ਼ੀ ਨੂੰ ਦੇਖਦਿਆਂ ਰਾਜਪਾਲ ਨੂੰ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਉਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਫੌਜ ਦੇ ਨਾਲ ਹਨ ਪਰ ਇਸ ਦੇ ਨਾਂ ‘ਤੇ ਸਿਆਸਤ ਕਰਨ ਵਾਲੇ ਲੋਕਾਂ ਦੇ ਖ਼ਿਲਾਫ ਹਨ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੀ ਸਿਆਸਤ ਕਰਨ ਦੀ ਪੋਲ ਖੁੱਲ੍ਹ ਚੁੱਕੀ ਹੈ। ਸਰਹੱਦੀ ਇਲਾਕੇ ਦੇ ਲੋਕ ਬਿਲਕੁਲ ਵੀ ਜੰਗ ਨਹੀਂ ਚਾਹੁੰਦੇ ਹਨ ਤੇ ਮੈਂ ਵੀ ਨਿੱਜੀ ਤੌਰ ‘ਤੇ ਜੰਗ ਦੇ ਖ਼ਿਲਾਫ ਹਾਂ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …