ਅਨੰਤਨਾਗ ਦੀ ਪੰਡਿਤ ਕਾਲੋਨੀ ’ਚ ਛਾਇਆ ਸੰਨਾਟਾ
ਸ੍ਰੀਨਗਰ/ਬਿਊਰੋ ਨਿਊਜ਼
ਕਸ਼ਮੀਰ ਘਾਟੀ ਵਿਚ ਲਗਾਤਾਰ ਹੋ ਰਹੀਆਂ ਟਾਰਗਿਟ ਹੱਤਿਆਵਾਂ ਤੋਂ ਬਾਅਦ ਕਸ਼ਮੀਰੀ ਪੰਡਿਤ ਆਪਣਾ ਘਰ ਛੱਡ ਕੇ ਜਾਣ ਲੱਗੇ ਹਨ। ਇਸੇ ਦੌਰਾਨ ਅਨੰਤਨਾਗ ਦੀ ਪੰਡਿਤ ਕਾਲੋਨੀ ਵਿਚ ਸੰਨਾਟਾ ਛਾਇਆ ਹੋਇਆ ਹੈ। ਰੰਜਨ ਨਾਮ ਦੇ ਇਕ ਵਿਅਕਤੀ ਨੇ ਦੱਸਿਆ ਕਿ ਕਸ਼ਮੀਰੀ ਪੰਡਿਤ ਕਾਲੋਨੀ ਵਿਚੋਂ 90 ਫੀਸਦੀ ਵਿਅਕਤੀ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਬਰ ਦਾ ਬੰਨ ਟੁੱਟ ਗਿਆ ਹੈ, ਜਿਸ ਤੋਂ ਬਾਅਦ ਉਹ ਰਾਤੋ ਰਾਤ ਹੀ ਇਥੋਂ ਚਲੇ ਗਏ। ਜ਼ਿਕਰਯੋਗ ਹੈ ਕਿ ਇਹ ਕਾਲੋਨੀ ਪੀਐਮ ਪੈਕੇਜ ਯੋਜਨਾ ਤਹਿਤ ਬਣਾਈ ਗਈ ਹੈ ਅਤੇ ਇੱਥੇ ਕਸ਼ਮੀਰੀ ਪੰਡਿਤ ਭਾਈਚਾਰੇ ਦੇ ਸਰਕਾਰੀ ਕਰਮਚਾਰੀ ਰਹਿੰਦੇ ਹਨ, ਪਰ ਪਿਛਲੇ ਕੁਝ ਦਿਨਾਂ ਤੋਂ ਹੋ ਰਹੀਆਂ ਹੱਤਿਆਵਾਂ ਤੋਂ ਬਾਅਦ ਇਹ ਕਰਮਚਾਰੀ ਇਥੋਂ ਜਾ ਰਹੇ ਹਨ। ਧਿਆਨ ਰਹੇ ਕਿ ਲੰਘੇ 22 ਦਿਨਾਂ ਵਿਚ ਹੀ ਕਸ਼ਮੀਰ ਵਾਦੀ ਵਿਚ 9 ਵਿਅਕਤੀਆਂ ਦੀ ਹੱਤਿਆ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿਚ ਹੋ ਰਹੀਆਂ ਟਾਰਗਿਟ ਹੱਤਿਆਵਾਂ ਦੀਆਂ ਘਟਨਾਵਾਂ ਤੋਂ ਬਾਅਦ ਗ੍ਰਹਿ ਮੰਤਰਾਲੇ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …