12.4 C
Toronto
Sunday, May 10, 2026
spot_img
Homeਪੰਜਾਬ‘ਆਪ’ ਨੇ ਗੁਰਮੇਲ ਸਿੰਘ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ...

‘ਆਪ’ ਨੇ ਗੁਰਮੇਲ ਸਿੰਘ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

ਸੰਗਰੂਰ ਤੋਂ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਹਨ ਗੁਰਮੇਲ ਸਿੰਘ
ਸੰਗਰੂਰ/ਬਿਊਰੋ ਨਿਊਜ਼
23 ਜੂਨ ਨੂੰ ਹੋਣ ਜਾ ਰਹੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਵਲੋਂ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਜਰੀਏ ਦਿੱਤੀ ਹੈ। ਟਵਿੱਟਰ ’ਤੇ ਪੋਸਟ ਸ਼ੇਅਰ ਕਰਦਿਆਂ ਭਗਵੰਤ ਮਾਨ ਨੇ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਤੋਂ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਬਤੌਰ ਪਾਰਟੀ ਪ੍ਰਧਾਨ ਮੇਰੇ ਵਲੋਂ ਸਰਪੰਚ ਗੁਰਮੇਲ ਸਿੰਘ ਨੂੰ ਸ਼ੁਭ ਕਾਮਨਾਵਾਂ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਸੰਗਰੂਰ ਲੋਕ ਸਭਾ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ। ਇਸਦੇ ਚੱਲਦਿਆਂ ਹੁਣ ਆਉਂਦੀ 23 ਜੂਨ ਨੂੰ ਸੰਗਰੂਰ ਲੋਕ ਸਭਾ ਲਈ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ ਅਤੇ 26 ਜੂਨ ਨੂੰ ਨਤੀਜੇ ਆਉਣਗੇ।

 

RELATED ARTICLES
POPULAR POSTS