ਆਮ ਆਦਮੀ ਪਾਰਟੀ ਨੇ ਇਨ੍ਹਾਂ ਦੋਵਾਂ ਨੂੰ ਪੰਜਾਬ ਤੋਂ ਬਣਾਇਆ ਸੀ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਰਾਜ ਸਭਾ ਮੈਂਬਰ ਐਲਾਨ ਦਿੱਤੇ ਗਏ ਹਨ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਨੇ ਇਨ੍ਹਾਂ ਦੋਵਾਂ ਨੂੰ ਪੰਜਾਬ ਤੋਂ ਰਾਜ ਸਭਾ ਲਈ ਉਮੀਦਵਾਰ ਬਣਾਇਆ ਸੀ, ਪਰ ਇਨ੍ਹਾਂ ਦੇ ਮੁਕਾਬਲੇ ਕਿਸੇ ਵੀ ਹੋਰ ਉਮੀਦਵਾਰ ਨੇ ਕਾਗਜ਼ ਨਹੀਂ ਭਰੇ ਸਨ। ਇਸੇ ਦੌਰਾਨ ਅੱਜ ਰਿਟਰਨਿੰਗ ਅਫਸਰ ਸੁਰਿੰਦਰਪਾਲ ਸਿੰਘ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਵਜੋਂ ਪ੍ਰਮਾਣ ਪੱਤਰ ਸੌਂਪ ਦਿੱਤਾ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਇਨ੍ਹਾਂ ਦੋਵਾਂ ਆਗੂਆਂ ਦੇ ਨਾਮਜ਼ਦਗੀ ਕਾਗਜ਼ ਸਹੀ ਪਾਏ ਗਏ ਸਨ ਅਤੇ ਇਨ੍ਹਾਂ ਦੇ ਮੁਕਾਬਲੇ ਹੋਰ ਕੋਈ ਉਮੀਦਵਾਰ ਨਹੀਂ ਸੀ। ਇਸ ਕਰਕੇ ਪਹਿਲਾਂ ਹੀ ਸੰਤ ਸੀਚੇਵਾਲ ਅਤੇ ਸਾਹਨੀ ਹੋਰਾਂ ਦਾ ਰਾਜ ਸਭਾ ਮੈਂਬਰ ਚੁਣਿਆ ਜਾਣਾ ਯਕੀਨੀ ਹੀ ਸੀ। ਇਸਦੇ ਚੱਲਦਿਆਂ ਹੁਣ ਪੰਜਾਬ ਦੀਆਂ ਸਾਰੀਆਂ 7 ਰਾਜ ਸਭਾ ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ ਵਿਚ ਚਲੀਆਂ ਗਈਆਂ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …