ਮੂਸੇਵਾਲਾ ਦੇ ਪਿਤਾ ਨੇ ਭਗਵੰਤ ਮਾਨ ਕੋਲੋਂ ਕੀਤੀ ਇਨਸਾਫ ਦੀ ਮੰਗ
ਮਾਨਸਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚ ਕੇ ਉਸਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਗਵੰਤ ਮਾਨ ਨੂੰ ਚਿੱਠੀ ਦੇ ਕੇ ਇਨਸਾਫ ਦੀ ਮੰਗ ਕੀਤੀ ਹੈ। ਦੱਸਿਆ ਗਿਆ ਕਿ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਘਰ ਸਵੇਰੇ 8 ਵਜੇ ਪਹੁੰਚਣਾ ਸੀ, ਪਰ ਉਹ ਦੋ ਘੰਟੇ ਲੇਟ ਪਹੁੰਚੇ। ਭਗਵੰਤ ਮਾਨ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਕਰੀਬ 70 ਮਿੰਟ ਗੱਲਬਾਤ ਕੀਤੀ। ਜਿਸ ਵਿਚ ਮੂਸੇਵਾਲਾ ਦੇ ਮਾਂ-ਬਾਪ ਨੇ ਇਨਸਾਫ ਦੀ ਮੰਗ ਕੀਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਮਾਮਲੇ ਵਿਚ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ। ਇਸ ਤੋਂ ਪਹਿਲਾਂ ਮੂਸਾ ਪਿੰਡ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਲੋਕਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਸੀ।