Breaking News
Home / ਪੰਜਾਬ / ਗੁਰਮੇਲ ਸਿੰਘ ਘਰਾਚੋ ਨੇ ਸੰਗਰੂਰ ਲੋਕ ਸਭਾ ਸੀਟ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲਾ

ਗੁਰਮੇਲ ਸਿੰਘ ਘਰਾਚੋ ਨੇ ਸੰਗਰੂਰ ਲੋਕ ਸਭਾ ਸੀਟ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲਾ

ਮੁੱਖ ਮੰਤਰੀ ਭਗਵੰਤ ਮਾਨ ਵੀ ਮੌਕੇ ’ਤੇ ਰਹੇ ਹਾਜ਼ਰ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਲੰਘੇ ਕੱਲ੍ਹ ਆਮ ਆਦਮੀ ਪਾਰਟੀ ਨੇ ਗੁਰਮੇਲ ਸਿੰਘ ਘਰਾਚੋ ਨੂੰ ਉਮੀਦਵਾਰ ਐਲਾਨਿਆ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਸੰਗਰੂਰ ਪਹੁੰਚੇ ਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਉਨ੍ਹਾਂ ਮਾਤਾ ਹਰਪਾਲ ਕੌਰ ਵੀ ਮੋਜੂਦ ਰਹੇ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਅਸੀਂ ਸਾਡੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਲੈ ਕੇ ਲੋਕਾਂ ਵਿਚ ਜਾਵਾਂਗੇ ਅਤੇ ਸਾਨੂੰੂ ਪੂਰੀ ਉਮੀਦ ਹੈ ਕਿ ਅਸੀਂ ਮੁੜ ਇਸ ਸੀਟ ਤੋਂ ਜਿੱਤ ਹਾਸਲ ਕਰਾਂਗੇ। ਉਧਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਨੇ ਅੱਜ ਵੀ ਸੰਗਰੂਰ ਲੋਕ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ ਜਦਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਵੱਲੋਂ ਹਾਲੇ ਤੱਕ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਗਿਆ।

 

Check Also

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ

ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …