Breaking News
Home / ਪੰਜਾਬ / ਸੰਗਰੂਰ ਜ਼ਿਮਨੀ ਚੋਣ ’ਚ ਉਮੀਦਵਾਰ ਬਣਾਉਣ ਰਾਜੋਆਣਾ ਦੀ ਭੈਣ ਨੂੰ ਮਿਲੇ ਅਕਾਲੀ ਆਗੂ

ਸੰਗਰੂਰ ਜ਼ਿਮਨੀ ਚੋਣ ’ਚ ਉਮੀਦਵਾਰ ਬਣਾਉਣ ਰਾਜੋਆਣਾ ਦੀ ਭੈਣ ਨੂੰ ਮਿਲੇ ਅਕਾਲੀ ਆਗੂ

ਕਮਲਦੀਪ ਕੌਰ ਬੋਲੀ : ਰਾਜੋਆਣਾ ਨੂੰ ਮਿਲਣ ਤੋਂ ਬਾਅਦ ਲਵਾਂਗੀ ਚੋਣ ਲੜਨ ਦਾ ਫੈਸਲਾ
ਲੁਧਿਆਣਾ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਉਣ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਅੱਜ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ ਅਤੇ ਹਰੀਸ਼ ਰਾਢੇ ਢਾਂਡਾ ਮੌਜੂਦ ਸਨ। ਇਨ੍ਹਾਂ ਆਗੂਆਂ ਨੇ ਕਮਲਦੀਪ ਕੌਰ ਨੂੰ ਪੰਥਕ ਏਕਤਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਰੂਰ ਲੋਕ ਸਭਾ ਸੀਟ ਚੋਣ ਲੜਨ ਦੀ ਅਪੀਲ ਕੀਤੀ। ਜਿਸ ਦੇ ਜਵਾਬ ਵਿਚ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਕਿ ਉਹ ਜੇਲ੍ਹ ’ਚ ਬੰਦ ਆਪਣੇ ਭਰਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ, ਜਿਸ ਤੋਂ ਬਾਅਦ ਉਹ ਚੋਣ ਲੜਨ ਦਾ ਫ਼ੈਸਲਾ ਕਰਨਗੇ। ਧਿਆਨ ਰਹੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਆਉਂਦੀ 23 ਜੂਨ ਨੂੰ ਵੋਟਾਂ ਪੈਣੀਆਂ ਹਨ ਪ੍ਰੰਤੂ ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।

 

Check Also

ਪੰਜਾਬ ’ਚ ਨੈਸ਼ਨਲ ਹਾਈਵੇ ਅਥਾਰਟੀ ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੱਖ ਸਕੱਤਰ ਨੇ ਡੀਜੀਪੀ ਨੂੰ ਤੁਰੰਤ ਮਾਮਲਾ ਦਰਜ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : …