ਬਲੈਰੋ ’ਚ ਨਾਮੀ ਬਦਮਾਸ਼ ਪਿ੍ਰਵਰਤ ਫੌਜੀ ਅਤੇ ਅੰਕਿਤ ਸੇਰਸਾ ਸਨ ਸਵਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਸਿੱਧ ਮਰਹੂਮ ਪੰਜਾਬੀ ਗਾਇਕ ਸਿੱਧੂ ਮਸੇਵਾਲਾ ਕਤਲ ਕਾਂਡ ’ਚ ਵਰਤੀ ਗਈ ਬਲੈਰੋ ਗੱਡੀ ’ਚ ਸਵਾਰ ਦੋ ਵਿਅਕਤੀਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਤਸਵੀਰਾਂ ਉਦੋਂ ਸਾਹਮਣੇ ਆਈਆਂ ਜਦੋਂ ਇਹ ਵਿਅਕਤੀ ਗੱਡੀ ਵਿਚ ਤੇਲ ਪਵਾਉਣ ਲੱਗੇ ਸਨ ਅਤੇ ਉਨ੍ਹਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈਆਂ ਅਤੇ ਇਨ੍ਹਾਂ ਦੋ ਨਾਮੀ ਬਦਮਾਸ਼ਾਂ ਦੀ ਪਹਿਚਾਣ ਹੋ ਗਈ। ਇਨ੍ਹਾਂ ਵਿਚੋਂ ਇਕ ਹਰਿਆਣਾ ਦੇ ਸੋਨੀਪਤ ਦੇ ਪਿੰਡ ਗੜ੍ਹੀ ਸਿਸਾਨਾ ਦਾ ਨਾਮੀ ਬਦਮਾਸ਼ ਪਿ੍ਰਵਰਤ ਫੌਜੀ ਹੈ ਜਦਕਿ ਦੂਜਾ ਕੁੰਡਲੀ ’ਚ ਜਾਂਟੀ ਰੋਡ ਸਥਿਤ ਪਿੰਡ ਸੇਰਸਾ ਦਾ ਅੰਕਿਤ ਜਾਟੀ ਦੱਸਿਆ ਜਾ ਰਿਹਾ ਹੈ। ਇਨ੍ਹਾਂ ਦੋਵਾਂ ਦਾ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਹੋਣ ਦਾ ਸ਼ੱਕ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਨ੍ਹਾਂ ਦੀ ਗਿ੍ਰਫ਼ਤਾਰੀ ਨੂੰ ਲੈ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮੂਸੇਵਾਲਾ ਦੀ ਹੱਤਿਆ ’ਚ ਇਨ੍ਹਾਂ ਬਦਮਾਸ਼ਾਂ ਦਾ ਨਾਂ ਆਉਣ ਤੋਂ ਹਰਿਆਣਾ ਦੇ ਜ਼ਿਲ੍ਹਾ ਸੋਨੀਪਤ ਪੁਲਿਸ ਵੀ ਅਲਰਟ ਹੋ ਗਈ ਹੈ।
Check Also
ਕਿਸਾਨਾਂ ਨੇ ਜਲੰਧਰ ’ਚ ਅਮਰੀਕੀ ਰਾਸ਼ਟਰਪਤੀ ਖਿਲਾਫ਼ ਕੀਤਾ ਪ੍ਰਦਰਸ਼ਨ
ਰਾਜੇਵਾਲ ਬੋਲੇ : ਡਿਪੋਰਟ ਕੀਤੇ ਗਏ ਨੌਜਵਾਨ ਨੂੰ ਹੜਕੜੀ ਲਗਾਉਣਾ ਮੰਦਭਾਗਾ ਜਲੰਧਰ/ਬਿਊਰੋ ਨਿਊਜ਼ : ਅਮਰੀਕਾ …